ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਫਿਰ ਤੋਂ ਨਸੀਹਤ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਨੇਤਾਵਾਂ ਨੂੰ ਛੋਟੇ ਵਰਕਰ ਦੀ ਸਲਾਹ ਨੂੰ ਵੀ ਅਣਗੌਲਿਆਂ ਨਹੀਂ ਕਰਨਾ ਚਾਹੀਦਾ।
ਖਹਿਰਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਨ੍ਹਾਂ ਨੇ ਕੱਲ੍ਹ ਰਾਜਾ ਵੜਿੰਗ ਨੂੰ ਕਿਹਾ ਸੀ ਕਿ ਇੱਕ ਬੰਦੇ ਯਾਨੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪਿੱਛੇ ਪੂਰੀ ਪਾਰਟੀ ਕੈਡਰ ਦੀ ਊਰਜਾ ਬਰਬਾਦ ਨਹੀਂ ਕਰਨੀ ਚਾਹੀਦੀ। ਜਿਸ ਦੇ ਜਵਾਬ ‘ਚ ਵੜਿੰਗ ਨੇ ਕਿਹਾ ਕਿ ਬਿਨਾਂ ਪੁੱਛੇ ਸਲਾਹ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਨਾਲ ਕਦਰ ਘਟ ਜਾਂਦੀ ਹੈ।
ਇਹ ਵੀ ਪੜ੍ਹੋ : ਸੋਨਾਲੀ ਫੋਗਾਟ ‘ਮਰਡਰ ਮਿਸਟਰੀ’, CBI ਕਰੇਗੀ ਜਾਂਚ! ਹੁਣ ਤੱਕ 5 ਗ੍ਰਿਫ਼ਤਾਰੀਆਂ
ਇਸ ਦੇ ਨਾਲ ਹੀ ਖਹਿਰਾ ਨੇ ਕਾਂਗਰਸ ਦੇ ਆਸ਼ੂ ਦੇ ਸਮਰਥਨ ‘ਚ ਲੁਧਿਆਣਾ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਹਟਾਉਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਸੁਖਪਾਲ ਖਹਿਰਾ ਨੇ ਕਿਹਾ ਕਿ ਮੇਰੇ ਬਿਆਨ ਨੂੰ ਕਾਂਗਰਸ ਦੇ ਅੰਦਰ ਦੀ ਲੜਾਈ ਨਾ ਬਣਾਇਆ ਜਾਵੇ। ਇਸ ਦਾ ਕਾਂਗਰਸ ਛੱਡਣ ਵਾਲੇ ਆਗੂਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਇਮਾਨਦਾਰੀ ਨਾਲ ਸੁਝਾਅ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਰਾਜਾ ਵੜਿੰਗ ਨੇ ਲੋਕਾਂ ਦੀ ਆਵਾਜ਼ ਸੁਣੀ ਹੈ ਅਤੇ ਧਰਨਾ ਚੁੱਕ ਲਿਆ ਹੈ। ਸੁਖਪਾਲ ਖਹਿਰਾ ਨੇ ਲੁਧਿਆਣਾ ਵਿਜੀਲੈਂਸ ਦਫਤਰ ਦੇ ਬਾਹਰੋਂ ਕਾਂਗਰਸ ਦੇ ਪੱਕੇ ਮੋਰਚੇ ਨੂੰ ਹਟਾਉਣ ਨੂੰ ਪਾਰਟੀ ਦੇ ਵਡੇਰੇ ਹਿੱਤ ਵਿੱਚ ਕਰਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: