ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਪਿੰਡ ਮੰਨਣ ‘ਤੋਂ ਸਾਹਮਣੇ ਆਇਆ ਹੈ। ਇੱਥੇ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੀਬ 40 ਪੰਨੇ ਪਾੜ ਕੇ ਬੇਅਦਬੀ ਕੀਤੀ ਹੈ। ਪੁਲਿਸ ਵੱਲੋਂ ਅਣਪਛਾਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਮਾਮਲਾ ਉਸ ਸਮੇ ਸਾਹਮਣੇ ਆਇਆ ਜਦੋਂ ਪਿੰਡ ਮੰਨਣ ਵਾਸੀ ਗੁਰਬੇਜ ਸਿੰਘ ਦੇ ਘਰ ਅਖੰਡ ਪਾਠ ਕਰਵਾਇਆ ਜਾ ਰਿਹਾ ਸੀ। ਜਿਵੇ ਹੀ ਗ੍ਰੰਥੀ ਸਾਹਿਬ ਨੇ ਪਾਠ ਕਰਨਾ ਸ਼ੁਰੂ ਕੀਤਾ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵੱਖ-ਵੱਖ ਹਿੱਸਿਆਂ ਦੇ ਪੰਨੇ ਕਿਸੇ ਨੇ ਪਾੜੇ ਹੀਏ ਸਨ। ਇਸ ਮਾਮਲੇ ਦੀ ਸੂਚਨਾ ਸਿੱਖ ਜਥੇਬੰਦੀਆਂ ਨੂੰ ਦਿੱਤੀ ਗਈ। ਦਮਦਮੀ ਟਕਸਾਲ ਦੇ ਅਮਰੀਕ ਸਿੰਘ ਅਜਨਾਲਾ, ਸੂਬਾ ਸਿੰਘ ਰਾਮਰੌਣੀ, ਸਤਿਕਾਰ ਕਮੇਟੀ ਦੇ ਮਨਜੀਤ ਸਿੰਘ ਝਬਾਲ, ਕੁਲਦੀਪ ਸਿੰਘ, ਪ੍ਰਗਟ ਸਿੰਘ ਪੰਡੋਰੀ ਸਿੱਖ ਸੰਗਤਾਂ ਸਮੇਤ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ
ਸੂਚਨਾ ਮਿਲਣ ‘ਤੇ DSP ਜਸਪਾਲ ਸਿੰਘ ਪੁਲਿਸ ਦੀ ਟੀਮ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਪਛਾਣ ਲਈ CCTV ਫੁਟੇਜ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਜਲਦੀ ਹੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: