ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਊ ਨੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਪ੍ਰਦੀਪ ਕਤਲ ਕਾਂਡ ਦੇ ਸ਼ੂਟਰਾਂ ਨੂੰ ਹਥਿਆਰ ਵੀ ਸਪਲਾਈ ਕੀਤੇ ਸਨ।
ਦੱਸ ਦੇਈਏ ਕਿ ਬਰਗਾੜੀ ਬੇਅਦਬੀ ਕਾਂਡ ਦੇ ਨਾਮਜ਼ਦ ਮੁਲਜ਼ਮ ਪ੍ਰਦੀਪ ਕਟਾਰੀਆ ਤੇ 10 ਨਵੰਬਰ 2022 ਨੂੰ ਦੁਕਾਨ ਖੋਲ੍ਹਣ ਸਮੇਂ ਦੋ ਬਾਈਕ ‘ਤੇ ਸਵਾਰ 5 ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ। ਗੋਲੀ ਲੱਗਣ ਕਾਰਨ ਪ੍ਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਗੋਲੀਬਾਰੀ ਵਿੱਚ ਉਸ ਦਾ ਗੰਨਮੈਨ ਅਤੇ ਇਕ ਹੋਰ ਦੁਕਾਨਦਾਰ ਵੀ ‘ਚ ਜ਼ਖਮੀ ਹੋਏ ਸਨ। ਇਸ ਹਮਲੇ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ।
ਇਹ ਵੀ ਪੜ੍ਹੋ : ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਪੁਲਿਸ ਅਨੁਸਾਰ ਪ੍ਰਦੀਪ ਸਿੰਘ ਕਟਾਰੀਆ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਰੇਕੀ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਵਾਸੀ ਪਿੰਡ ਢੈਪਈ ਫਰੀਦਕੋਟ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਗੈਂਗਸਟਰ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: