ਦੇਸ਼ ਭਰ ‘ਚ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਸਰਕਾਰ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ‘ਅਗਨੀਵੀਰਾਂ’ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਗਿਆ।
ਗ੍ਰਹਿ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗ੍ਰਹਿ ਮੰਤਰੀ ਦਫਤਰ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਲਿਖਿਆ ਕਿ ਗ੍ਰਹਿ ਮੰਤਰਾਲੇ ਨੇ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਪੂਰੇ ਕਰ ਚੁੱਕੇ ਅਗਨੀਵੀਰਾਂ ਲਈ ਸੀਏਪੀਐਫ ਅਤੇ ਅਸਾਮ ਰਾਈਫਲਜ਼ ਵਿੱਚ ਭਰਤੀਆਂ ਵਿੱਚ 10 ਫੀਸਦੀ ਅਸਾਮੀਆਂ ਰਾਖਵੀਆਂ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।
ਇਸ ਦੇ ਨਾਲ ਗ੍ਰਹਿ ਮੰਤਰਾਲੇ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਤੈਅ ਵੱਧ ਤੋਂ ਵੱਧ ਦਾਖਲਾ ਉਮਰ ਸੀਮਾ ਵਿੱਚ 3 ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਅਗਨੀਪਥ ਯੋਜਨਾ ਦੇ ਪਹਿਲੇ ਬੈਚ ਲਈ ਇਹ ਛੋਟ 5 ਸਾਲ ਹੋਵੇਗੀ।
ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਵਿਸ਼ੇਸ਼ ‘ਅਗਨੀਪਥ’ ਯੋਜਨਾ ਦੇ ਤਹਿਤ ਥੋੜ੍ਹੇ ਸਮੇਂ ਦੇ ਠੇਕੇ ‘ਤੇ ਭਰਤੀ ਕੀਤੇ ਗਏ ‘ਅਗਨੀਵੀਰ’ ਸਿਪਾਹੀਆਂ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਵਿੱਚ ਤਰਜੀਹ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ।
ਮੰਤਰਾਲੇ ਨੇ ਕਿਹਾ ਕਿ ਇਸ ਯੋਜਨਾ ਤਹਿਤ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਭਰਤੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ। ਦਹਾਕਿਆਂ ਪੁਰਾਣੀ ਰੱਖਿਆ ਭਰਤੀ ਪ੍ਰਕਿਰਿਆ ਵਿੱਚ ਇੱਕ ਬੁਨਿਆਦੀ ਬਦਲਾਅ ਕਰਦੇ ਹੋਏ, ਸਰਕਾਰ ਨੇ ਮੰਗਲਵਾਰ ਨੂੰ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਸਿਪਾਹੀਆਂ ਦੀ ਭਰਤੀ ਲਈ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ, ਜਿਸ ਦੇ ਤਹਿਤ ਸੈਨਿਕਾਂ ਨੂੰ ਥੋੜ੍ਹੇ ਸਮੇਂ ਲਈ ਠੇਕੇ ਦੇ ਆਧਾਰ ‘ਤੇ ਚਾਰ ਸਾਲ ਲਈ ਭਰਤੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਯੋਜਨਾ ਤਹਿਤ ਇਸ ਸਾਲ ਤਿੰਨਾਂ ਸੇਵਾਵਾਂ ਵਿੱਚ ਕਰੀਬ 46,000 ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਚੋਣ ਲਈ ਯੋਗਤਾ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਵਿਚਾਲੇ ਹੋਵੇਗੀ ਅਤੇ ਉਨ੍ਹਾਂ ਨੂੰ ‘ਅਗਨੀਵੀਰ’ ਦਾ ਨਾਂ ਦਿੱਤਾ ਜਾਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫਤਰ ਨੇ ਬੁੱਧਵਾਰ ਨੂੰ ਇਕ ਟਵੀਟ ‘ਚ ਕਿਹਾ ਕਿ ‘ਅਗਨੀਪਥ’ ਯੋਜਨਾ ਦੇਸ਼ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਰਅੰਦੇਸ਼ੀ ਅਤੇ ਸਵਾਗਤਯੋਗ ਕਦਮ ਹੈ। ਅੱਜ ਗ੍ਰਹਿ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਇਸ ਸਕੀਮ ਅਧੀਨ ਚਾਰ ਸਾਲ ਪੂਰੇ ਕਰਨ ਵਾਲਿਆਂ ਨੂੰ ਸੀਏਪੀਐਫ ਅਤੇ ਅਸਾਮ ਰਾਈਫਲਜ਼ ਦੀ ਭਰਤੀ ਵਿੱਚ ਪਹਿਲ ਦਿੱਤੀ ਜਾਵੇਗੀ।