ਲੌਂਗੋਵਾਲ ਵਿਚ ਕਿਸਾਨ ਮੌਤ ਕਾਂਡ ਵਿਚ ਸ਼ਾਮ ਨੂੰ ਕਿਸਾਨ ਸੰਗਠਨਾਂ ਤੇ ਪ੍ਰਸ਼ਾਸਨ ਵਿਚ ਸਹਿਮਤੀ ਬਣ ਗਈ ਹੈ। ਇਸ ਦੀ ਜਾਣਕਾਰੀ ਧਰਨੇ ਵਿਚ ਕਿਸਾਨ ਪ੍ਰਤੀਨਿਧੀਆਂ ਨੇ ਦਿੱਤੀ। ਦਿਲਬਾਗ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਵਿਚ ਆਈਜੀ ਐੱਮਐੱਸ ਛੀਨਾ ਸਣੇ ਕਈ ਅਧਿਕਾਰੀਆਂ ਨਾਲ ਲੌਂਗੋਵਾਲ ਘਟਨਾ ‘ਤੇ ਸਹਿਮਤੀ ਬਣ ਗਈ ਹੈ।
ਕਿਸਾਨ ਤੇ ਪੁਲਿਸ ਵੱਲੋਂ ਕਿਸੇ ਵੀ ਪੱਖ ਖਿਲਾਫ ਕਾਰਵਾਈ ਨਹੀਂ ਕੀਤੀ ਜਾਵੇਗੀ। ਕਿਸਾਨਾਂ ਖਿਲਾਫ ਦਰਜ ਮਾਮਲੇ ਰੱਦ ਹੋਣਗੇ। ਹਿਰਾਸਤ ਵਿਚ ਲਏਕਿਸਾਨ ਰਿਹਾਅ ਹੋਣਗੇ। ਜਾਨ ਗੁਆਉਣ ਵਾਲੇ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਵਾਲੇ ਨੂੰ 10 ਲਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਕਿਸਾਨਾਂ ਦੇ ਵਾਹਨਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ। ਗੰਭੀਰ ਤੌਰ ‘ਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਕਿਸਾਨ ਨੇਤਾਵਾਂ ਨੇ ਕਿਹਾ ਕਿ 16 ਕਿਸਾਨਸੰਗਠਨ ਹੋਰ ਮੰਗਾਂ ਨੂੰ ਲੈ ਕੇ ਆਪਣਾ ਧਰਨਾ ਜਾਰੀ ਰੱਖਣਗੇ। ਹੜ੍ਹ ਪੀੜਤਾਂ ਨੂੰ ਰਾਹਤ ਦੇਣਸਣੇ ਫਸਲਾਂ ਦੇ ਸਹੀ ਰੇਟ ਦੇਣ ਦੀ ਮੰਗ ਅਜੇ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -: