ਪੰਜਾਬ ਵਿੱਚ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ।
ਪੰਜਾਬ ਵਿੱਚ ਹੜ੍ਹਾਂ ਕਾਰਨ 60 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਸਭ ਤੋਂ ਵੱਧ ਸੰਗਰੂਰ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ 18 ਜ਼ਿਲ੍ਹੇ ਸਿੱਧੇ ਪ੍ਰਭਾਵਿਤ ਹੋਏ ਹਨ। ਹੁਣ ਤੱਕ 5521.05 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹੀ ਰਿਪੋਰਟ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ।
ਇਹ ਵੀ ਪੜ੍ਹੋ : PM ਮੋਦੀ ਨੇ ਪੋਰਟ ਬਲੇਅਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਦਾ ਕੀਤਾ ਉਦਘਾਟਨ, 710 ਕਰੋੜ ਰੁ: ਦੀ ਲਾਗਤ ਨਾਲ ਬਣਿਆ
ਰਿਪੋਰਟ ਅਨੁਸਾਰ ਸੰਗਰੂਰ ਵਿੱਚ 50150 ਏਕੜ ਜਦੋਂਕਿ ਫਾਜ਼ਿਲਕਾ ਵਿੱਚ 5204 ਹੈਕਟੇਅਰ ਫਸਲ ਤਬਾਹ ਹੋਈ ਹੈ। ਰੋਪੜ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਅੱਧੀ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ। ਹੜ੍ਹ ਨੇ SBS ਨਗਰ ਦੀ ਸਮੁੱਚੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਜਲੰਧਰ ਵਿੱਚ ਹੜ੍ਹਾਂ ਕਾਰਨ 36210 ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 26250 ਹੜ੍ਹ ਪੀੜਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਚੁੱਕਾ ਹੈ।
ਮੋਹਾਲੀ ਵਿੱਚ ਮੀਂਹ ਕਾਰਨ ਸਭ ਤੋਂ ਵੱਧ ਜਾਨਾਂ ਗਈਆਂ ਹਨ। ਮੋਹਾਲੀ ‘ਚ ਮੀਂਹ ਕਾਰਨ ਹੁਣ ਤੱਕ 7 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹਾਂ ਕਾਰਨ 100 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਰਿਪੋਰਟਾਂ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 1422 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: