ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਚ ਲਿਖਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਫੜੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰਤੀ ਮੂਲ ਦੇ ਸਿੱਖ ਨੇ ਇੰਗਲੈਂਡ ‘ਚ ਰਚਿਆ ਇਤਿਹਾਸ, ਪਹਿਲੇ ਦਸਤਾਰਧਾਰੀ ਲਾਰਡ ਮੇਅਰ ਬਣੇ ਜਸਵੰਤ ਸਿੰਘ
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਨੂੰ ਉਨ੍ਹਾਂ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਮੀਦ ਜਤਾਈ ਹੈ ਕਿ ਪੁੱਛਗਿੱਛ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: