ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫ਼ਲਤਾ ਮਿਲੀ ਹੈ। AGTF ਨੇ ਖਰੜ ਲਾਂਡਰਾ ਰੋਡ, ਮੋਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਨੇ ਜਿੱਤਿਆ ‘ਮਾਸਟਰ ਸ਼ੈੱਫ਼ ਸਿੰਗਾਪੁਰ’ 2023 ਦਾ ਖਿਤਾਬ, ਇਨਾਮ ਵਜੋਂ ਮਿਲੀ ਲੱਖਾਂ ਰੁ: ਦੀ ਰਕਮ
ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਜ਼ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: