ਇੱਕ ਕਰੋੜ ਦੀ ਰਿਸ਼ਵਤ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਏ.ਆਈ.ਜੀ ਅਸ਼ੀਸ਼ ਕਪੂਰ ਅਤੇ ਏ.ਐਸ.ਆਈ ਹਰਵਿੰਦਰ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਮੁਹਾਲੀ ਅਦਾਲਤ ਨੇ ਅਸ਼ੀਸ਼ ਕਪੂਰ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਵਿਜੀਲੈਂਸ ਨੇ ਦਲੀਲ ਦਿੱਤੀ ਸੀ ਕਿ ਉਸ ਕੋਲੋਂ ਅਜੇ ਕਾਫੀ ਪੁੱਛਗਿੱਛ ਕੀਤੀ ਜਾਣੀ ਹੈ ਅਤੇ ਉਸ ਦਾ ਇੱਕ ਸਾਥੀ ਪਵਨ ਕੁਮਾਰ ਜੋ ਕਿ ਡੀ.ਐੱਸ.ਪੀ ਹੈ, ਵੀ ਪਕੜ ਤੋਂ ਬਾਹਰ ਹੈ, ਉਸ ਨੂੰ ਵੀ ਗ੍ਰਿਫਤਾਰ ਕਰਨਾ ਬਾਕੀ ਹੈ। ਇਸ ਲਈ 5 ਦਿਨਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਪਰ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਦੱਸ ਦੇਈਏ ਕਿ ਵਿਜੀਲੈਂਸ ਦੀ ਟੀਮ ਨੇ ਬੀਤੇ ਦਿਨ ਤੜਕੇ ਮੁਹਾਲੀ ਦੀ ਕੋਠੀ ਵਿੱਚ ਪਹੁੰਚ ਕੇ ਮੁਲਜ਼ਮ ਏਆਈਜੀ ਦੀ ਤਲਾਸ਼ੀ ਲਈ, ਜਿਸ ਦੌਰਾਨ ਕੋਠੀ ਵਿੱਚੋਂ ਕੁਝ ਦਸਤਾਵੇਜ਼ ਬਰਾਮਦ ਹੋਣ ਮਗਰੋਂ AIG ਨੂੰ ਗ੍ਰਿਫਤਾਰ ਕਰ ਲਿਆ ਗਿਆ।
ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਆਸ਼ੀਸ਼ ਕਪੂਰ ਨੂੰ ਐਫਆਈਆਰ ਨੰ. 17 ‘ਚ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਫੈਸਲਾ, ਠੇਕੇ ‘ਤੇ ਕੰਮ ਕਰ ਰਹੇ 36,000 ਮੁਲਾਜ਼ਮ ਕੀਤੇ ਪੱਕੇ
ਦੋਸ਼ੀ ਏਆਈਜੀ ਆਸ਼ੀਸ਼ ਕਪੂਰ ‘ਤੇ ਪਹਿਲਾਂ ਵੀ ਇਕ ਔਰਤ ਨਾਲ ਬਲਾਤਕਾਰ ਅਤੇ ਪੈਸੇ ਮੰਗਣ ਦੇ ਦੋਸ਼ ਲੱਗ ਚੁੱਕੇ ਹਨ। ਇਸ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ਵਿੱਚ ਆ ਗਈ ਅਤੇ ਮੁਲਜ਼ਮ ਏਆਈਜੀ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ। ਫਿਲਹਾਲ ਵਿਜੀਲੈਂਸ ਦੀ ਟੀਮ ਦੋਸ਼ੀ ਤੋਂ ਪੁੱਛਗਿੱਛ ਅਤੇ ਪੁੱਛਗਿੱਛ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ‘ਚ ਉਸਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: