ਯੂਕਰੇਨ ਤੇ ਰੂਸ ਵਿਚ ਤਣਾਅ ਲਗਾਤਾਰ ਵਧ ਰਿਹਾ ਹੈ। ਰੂਸ ਕਦੇ ਵੀ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਹਮਲਾ ਕਰ ਸਕਦਾ ਹੈ। ਅਜਿਹੇ ਵਿਚ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਵਾਪਸ ਵਤਨ ਲਿਆਉਣ ਲਈ ਪਹਿਲ ਕੀਤੀ ਹੈ। ਸਰਕਾਰ ਨੇ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਦਿੱਲੀ ਵਿਚ ਫਲਾਈਟ ਚਲਾਉਣ ਦਾ ਫੈਸਲਾ ਕੀਤਾ ਹੈ।
ਏਅਰ ਇੰਡੀਆ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਵਿਚ ਦੱਸਿਆ ਗਿਆ ਕਿ 22, 24 ਤੇ 26 ਫਰਵਰੀ ਨੂੰ ਕੀਵ ਤੇ ਬੋਰਿਸਪੋਲ ਇੰਟਰਨੈਸ਼ਨਲ ਏਅਰਪੋਰਟ ਤੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਵਿਚ ਉਡਾਨਾਂ ਭਰੀਆਂ ਜਾਣਗੀਆਂ। ਫਲਾਈਟਸ ਲਈ ਬੁਕਿੰਗ ਏਅਰ ਇੰਡੀਆ ਦਫਤਰਾਂ, ਵੈੱਬਸਾਈਟ, ਕਾਲ ਸੈਂਟਰ ਤੇ ਟ੍ਰੈਵਲ ਏਜੰਟ ਜ਼ਰੀਏ ਕੀਤੀ ਜਾ ਸਕਦੀ ਹੈ।
ਰੂਸ ਤੇ ਯੂਕਰੇਨ ਵਿਚ ਚੱਲ ਰਹੇ ਵਿਵਾਦ ਕਾਰਨ ਭਾਰਤ ਲਈ ਉਡਾਣਾਂ ਮਹਿੰਗੀਆਂ ਹੋ ਗਈਆਂ ਹਨ ਤੇ 20 ਫਰਵਰੀ ਤੋਂ ਬਾਅਦ ਹੀ ਉਪਲਬਧ ਹਨ। ਇੱਕ ਟਿਕਟ ਦੀ ਕੀਮਤ 1 ਲੱਖ ਰੁਪਏ ਤੱਕ ਪਹੁੰਚ ਗਈ ਹੈ। ਏਅਰ ਇੰਡੀਆ ਦੀ ਫਲਾਈਟ ਸ਼ੁਰੂ ਹੋਣ ਤੋਂ ਟਿਕਟ ਦੇ ਰੇਟ ਕੁਝ ਘੱਟ ਹੋ ਸਕਦੇ ਹਨ। ਯੂਕਰੇਨ ਵਿਚ ਪੜ੍ਹਾਈ ਕਰ ਰਹੇ ਲਗਭਗ 18,000 ਵਿਦਿਆਰਥੀ ਫਸੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਭਾਰਤ ਦੇ ਸਿਵਲ ਏਵੀਏਸ਼ਨ ਮੰਤਰਾਲੇ ਨੇ ਹੁਣੇ ਜਿਹੇ ਏਅਰ ਬਬਲ ਸਮਝੌਤੇ ਤਹਿਤ ਦੋਵੇਂ ਦੇਸ਼ਾਂ ਵਿਚ ਆਉਣ-ਜਾਣ ਵਾਲੀਆਂ ਉਡਾਣਾਂ ਦੀ ਗਿਣਤੀ ‘ਤੇ ਬੈਨ ਹਟਾਇਆ ਹੈ। ਹੁਣ ਏਅਰਲਾਈਨਸ ਕੰਪਨੀਆਂ ਕਿੰਨੀਆਂ ਵੀ ਫਲਾਈਟਸ ਚਾਲੂ ਕਰ ਸਕਦੀਆਂ ਹਨ। ਯੂਕਰੇਨ ਵਿਚ ਫਸੇ ਭਾਰਤੀਆਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ ਹੈ ਤੇ ਧੰਨਵਾਦ ਕਿਹਾ ਹੈ। ਇਸ ਤੋਂ ਪਹਿਲਾਂ ਯੂਕਰੇਨ ਵਿਚ ਭਾਰਤੀ ਦੂਤਘਰ ਨੇ ਕਿਹਾ ਸੀ ਉਨ੍ਹਾਂ ਕੋਲ ਕਈ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ। ਇਹ ਸਾਰੇ ਨਾਗਰਿਕ ਯੂਕਰੇਨ ਤੋਂ ਭਾਰਤ ਲਈ ਉਡਾਣਾਂ ਉਪਲਬਧ ਨਾ ਹੋਣ ਨੂੰ ਲੈ ਕੇ ਸ਼ਿਕਾਇਤਾਂ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਚੋਣ ਅਫਸਰ ਨੇ ਚੋਣਾਂ ਤੋਂ ਪਹਿਲਾਂ ਕੀਤੀ ਪ੍ਰੈੱਸ ਕਾਨਫਰੰਸ, ਬੋਲੇ ‘ਮੁਕੰਮਲ ਹਨ ਸਾਰੇ ਪ੍ਰਬੰਧ’
ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ‘ਤੇ ਹਮਲਾ ਕਰਨ ਦੀ ਰੂਸ ਪੂਰੀ ਤਿਆਰੀ ਕਰ ਚੁੱਕਾ ਹੈ। ਸਾਡੇ ਕੋਲ ਖੁਫੀਆ ਰਿਪੋਰਟ ਹੈ ਕਿ ਰੂਸ ਦੀ ਫੌਜ ਨੇ ਸਭ ਤੋਂ ਪਹਿਲਾਂ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਕੀਵ ਵਿਚ 28 ਲੱਖ ਲੋਕ ਰਹਿੰਦੇ ਹਨ ਤੇ ਰੂਸ ਦੇ ਹਮਲੇ ਦੀ ਸਥਿਤ ਵਿਚ ਉਨ੍ਹਾਂ ਸਾਰਿਆਂ ਦੀ ਜ਼ਿੰਦਗੀ ਖਤਰੇ ਵਿਚ ਆ ਜਾਵੇਗੀ।