ਏਅਰ ਇੰਡੀਆ ਦੀ ਚੰਡੀਗੜ੍ਹ-ਲੇਹ ਉਡਾਣ ਦੌਰਾਨ ਪਾਇਲਟ ਨੇ ਇੱਕ ਬਾਹਰਲੇ (ਅਣਅਧਿਕਾਰਤ) ਵਿਅਕਤੀ ਨੂੰ ਕਾਕਪਿਟ ਵਿੱਚ ਦਾਖ਼ਲ ਹੋਣ ਦੇਣ ਦੇ ਮਾਮਲੇ ਵਿੱਚ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (DCGA) ਨੇ ਪਾਇਲਟ ਦਾ ਲਾਇਸੈਂਸ ਇੱਕ ਸਾਲ ਲਈ ਸਸਪੈਂਡ ਕਰ ਦਿੱਤਾ ਹੈ।
ਇਸ ਫਲਾਈਟ ਦੇ ਕੋ-ਪਾਇਲਟ ਦਾ ਲਾਇਸੈਂਸ ਇਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਕਿਉਂਕਿ ਉਸ ਨੇ ਅਣਅਧਿਕਾਰਤ ਵਿਅਕਤੀ ਨੂੰ ਨਹੀਂ ਰੋਕਿਆ ਅਤੇ ਘਟਨਾ ਦੀ ਰਿਪੋਰਟ ਨਹੀਂ ਕੀਤੀ। ਇਹ ਘਟਨਾ 3 ਜੂਨ ਨੂੰ ਫਲਾਈਟ ਨੰਬਰ AI-458 ਨਾਲ ਵਾਪਰੀ ਸੀ।
ਇਸ ਤੋਂ ਪਹਿਲਾਂ ਵੀ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। 27 ਫਰਵਰੀ ਨੂੰ ਏਅਰ ਇੰਡੀਆ ਦੀ ਦੁਬਈ-ਦਿੱਲੀ ਫਲਾਈਟ ਦੌਰਾਨ ਇਕ ਪਾਇਲਟ ਨੇ ਆਪਣੀ ਗਰਲਫ੍ਰੈਂਡ ਨੂੰ ਕਾਕਪਿਟ ਵਿਚ ਦਾਖਲ ਹੋਣ ਦਿੱਤਾ। ਦੋਵੇਂ ਇਕ ਘੰਟਾ ਉਥੇ ਰਹੇ।
ਪਾਇਲਟ ਨੇ ਚਾਲਕ ਦਲ ਨੂੰ ਉਸ ਲਈ ਸਿਰਹਾਣੇ ਮੰਗਵਾਏ ਅਤੇ ਸ਼ਰਾਬ ਪਰੋਸਣ ਲਈ ਕਿਹਾ। ਜਦੋਂ ਚਾਲਕ ਦਲ ਨੇ ਕਾਕਪਿਟ ‘ਚ ਸ਼ਰਾਬ ਪਰੋਸਣ ਤੋਂ ਇਨਕਾਰ ਕਰ ਦਿੱਤਾ ਤਾਂ ਪਾਇਲਟ ਨੇ ਗੁੱਸੇ ‘ਚ ਆ ਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਇਸ ਮਾਮਲੇ ‘ਚ ਡੀਜੀਸੀਏ ਨੇ ਏਅਰਲਾਈਨ ਨੂੰ ਜਾਂਚ ਪੂਰੀ ਹੋਣ ਤੱਕ ਚਾਲਕ ਦਲ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ।
ਇਹ ਵੀ ਪੜ੍ਹੋ : ਸਾਬਕਾ AIG ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਮੋਹਾਲੀ ਕੋਰਟ ਨੇ ਤੀਜੀ ਵਾਰ ਜਾਰੀ ਕੀਤਾ ਅਰੈਸਟ ਵਾਰੰਟ
ਉਥੇ ਹੀ 26 ਨਵੰਬਰ ਨੂੰ ਏਅਰ ਇੰਡੀਆ ਦੀ ਨਿਊਯਾਰਕ-ਦਿੱਲੀ ਫਲਾਈਟ ‘ਚ ਯਾਤਰੀ ਸ਼ੰਕਰ ਮਿਸ਼ਰਾ ਨੇ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ ਸੀ। ਇਸ ਘਟਨਾ ‘ਤੇ ਏਅਰਲਾਈਨ ਨੇ ਕੋਈ ਕਾਰਵਾਈ ਨਹੀਂ ਕੀਤੀ। ਏਅਰਲਾਈਨ ਨੇ ਦਿੱਲੀ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਹੈ। ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਪੀੜਤ ਬਜ਼ੁਰਗ ਔਰਤ ਨੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਸ਼ਿਕਾਇਤ ਕੀਤੀ।
ਇਸ ਮਾਮਲੇ ‘ਚ ਡੀਜੀਸੀਏ ਨੇ ਏਅਰਲਾਈਨ ‘ਤੇ 30 ਲੱਖ ਦਾ ਜੁਰਮਾਨਾ ਲਗਾਇਆ ਸੀ। DGCA ਨੇ ਪਾਇਲਟ ਦਾ ਲਾਇਸੈਂਸ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਦੋਸ਼ੀ ਸ਼ੰਕਰ ਮਿਸ਼ਰਾ ‘ਤੇ 4 ਮਹੀਨਿਆਂ ਲਈ ਹਵਾਈ ਯਾਤਰਾ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: