ਸੁਪਰੀਮ ਕੋਰਟ ਵੱਲੋਂ ਪ੍ਰਦੂਸ਼ਿਤ ਪਟਾਕਿਆਂ ਉਤੇ ਬੈਨ ਲੱਗਣ ਦੇ ਬਾਵਜੂਦ ਪੰਜਾਬ ਵਿਚ ਦੀਵਾਲੀ ਤੋਂ ਬਾਅਦ ਹਵਾ ਕਾਫੀ ਪ੍ਰਦੂਸ਼ਿਤ ਹੋ ਗਈ। ਲੋਕਾਂ ਦਾ ਸਾਹ ਤੱਕ ਲੈਣਾ ਮੁਸ਼ਕਲ ਹੋ ਗਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂ ਕਿ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ ਹੈ। ਸਿਰਫ ਰੋਪੜ ਹੀ ਇਕ ਅਜਿਹਾ ਜ਼ਿਲ੍ਹਾ ਹੈ ਜੋ ਗ੍ਰੀਨ ਜ਼ੋਨ ਵਿਚ ਹੈ।
ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਦੇ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪ੍ਰਦੂਸ਼ਿਤ ਹਵਾ ਕਾਰਨ ਦਮੇ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਹਰ ਸਮੇਂ ਆਪਣੇ ਨਾਲ ਇਨਹੇਲਰ ਰੱਖਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕੇਂਦਰ ਵੱਲੋਂ ਪਟਾਕਿਆਂ ਉਤੇ ਬੈਨ ਬੇਅਰਥ ਸਾਬਤ ਹੋਇਆ ਤੇ ਖੂਬ ਆਤਸ਼ਿਬਾਜ਼ੀ ਹੋਈ ਜਿਸ ਨਾਲ ਆਸਮਾਨ ਵਿਚ ਧੂੰਆਂ ਹੀ ਧੂੰਆਂ ਹੋ ਗਿਆ। ਪੰਜਾਬ ਤੇ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਨਟਾਵਾਂ ਨਾਲ ਵੀ ਪ੍ਰਦੂਸ਼ਣ ਵਿਚ ਕਾਫੀ ਵਾਧਾ ਹੋਇਆ ਹੈ ਤੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।