ਇੰਡੀਗੋ ਅਤੇ ਵਿਸਤਾਰਾ ਏਅਰਲਾਈਨਜ਼ ਨੇ 10 ਸਾਲਾਂ ਦੀ ਬੱਚੀ ਨਾਲ ਕੁੱਟਮਾਰ ਕਰਨ ਵਾਲੇ ਜੋੜੇ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਦੋਸ਼ੀ ਪਤੀ ਵਿਸਤਾਰਾ ਏਅਰਲਾਈਨ ‘ਚ ਕੰਮ ਕਰਦਾ ਸੀ, ਜਦਕਿ ਪਤਨੀ ਇੰਡੀਗੋ ‘ਚ ਪਾਇਲਟ ਸੀ।
ਵਿਸਤਾਰਾ ਏਅਰਲਾਈਨਜ਼ ਨੇ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਹਿੰਸਾ ਦਾ ਸਮਰਥਨ ਨਹੀਂ ਕਰਦੇ। ਸਾਨੂੰ ਕਰਮਚਾਰੀ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਦਰਅਸਲ, ਦਿੱਲੀ ਦੇ ਦਵਾਰਕਾ ਇਲਾਕੇ ‘ਚ ਰਹਿਣ ਵਾਲੇ ਇੱਕ ਜੋੜੇ ‘ਤੇ 10 ਸਾਲ ਦੀ ਬੱਚੀ ਨੂੰ ਘਰ ਦਾ ਕੰਮ ਕਰਵਾਉਣ ਅਤੇ ਉਸ ‘ਤੇ ਤਸ਼ੱਦਦ ਕਰਨ ਦਾ ਇਲਜ਼ਾਮ ਲੱਗਾ ਸੀ।
ਬੁੱਧਵਾਰ ਨੂੰ ਭੀੜ ਨੇ ਜੋੜੇ ਦੀ ਬੁਰੀ ਤਰ੍ਹਾਂ ਕੁੱਟਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਦੀ ਸ਼ੁਰੂਆਤ ‘ਚ ਭੀੜ ਜੋੜੇ ਨਾਲ ਬਹਿਸ ਕਰਦੀ ਨਜ਼ਰ ਆ ਰਹੀ ਹੈ। ਮਹਿਲਾ ਪਾਇਲਟ ਹੱਥ ਜੋੜ ਕੇ ਮਾਫੀ ਮੰਗਦੀ ਹੈ ਪਰ ਕੁਝ ਦੇਰ ਬਾਅਦ ਭੀੜ ਨੇ ਮਹਿਲਾ ਪਾਇਲਟ ਨੂੰ ਬਾਹਰ ਕੱਢ ਲਿਆ ਅਤੇ ਥੱਪੜ ਮਾਰਨਾ ਸ਼ੁਰੂ ਕਰ ਦਿੱਤਾ। ਔਰਤ ਦਾ ਪਤੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਹੈ, ਪਰ ਭੀੜ ਨੇ ਉਸ ਦੀ ਵੀ ਕੁੱਟਮਾਰ ਕੀਤੀ।
ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਨਾਬਾਲਗ ਲੜਕੀ ਦਾ ਮੈਡੀਕਲ ਕਰਵਾਇਆ। ਇਸ ‘ਚ ਲੜਕੀ ਦੇ ਸਰੀਰ ‘ਤੇ ਸੱਟ ਅਤੇ ਸੜਨ ਦੇ ਕਈ ਨਿਸ਼ਾਨ ਮਿਲੇ ਹਨ।
ਇਹ ਵੀ ਪੜ੍ਹੋ : ਭਾਰਤ ਦੀ 7 ਸਾਲਾਂ ਧੀ ਨੂੰ ਮਿਲਿਆ ਵਧਾਇਆ ਮਾਨ, UK ‘ਚ ਮਿਲਿਆ ਪੁਆਇੰਟਸ ਆਫ ਲਾਈਟ ਐਵਾਰਡ
ਦਵਾਰਕਾ ਦੇ ਡੀਸੀਪੀ ਐੱਮ ਹਰਸ਼ਵਰਧਨ ਨੇ ਕਿਹਾ ਕਿ ਜੋੜੇ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 323 (ਹਮਲਾ), 324 (ਗੰਭੀਰ ਸੱਟ ਮਾਰਨ), 342 (ਗਲਤ ਤਰੀਕੇ ਨਾਲ ਕੈਦ) ਅਤੇ ਬਾਲ ਮਜ਼ਦੂਰੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵੀਰਵਾਰ ਨੂੰ ਅਦਾਲਤ ਨੇ ਪਾਇਲਟ ਦੇ ਪਤੀ ਨੂੰ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਮੀਡੀਆ ਰਿਪੋਰਟਾਂ ਮੁਤਾਬਕ ਜੋੜੇ ਨੇ ਦੋ ਮਹੀਨੇ ਪਹਿਲਾਂ 10 ਸਾਲ ਦੀ ਬੱਚੀ ਨੂੰ ਘਰੇਲੂ ਕੰਮਕਾਜ ਲਈ ਨੌਕਰੀ ‘ਤੇ ਰੱਖਿਆ ਸੀ। ਬੁੱਧਵਾਰ ਨੂੰ ਲੜਕੀ ਦੇ ਇਕ ਰਿਸ਼ਤੇਦਾਰ ਨੇ ਉਸ ਦੇ ਹੱਥ ‘ਤੇ ਸੱਟਾਂ ਦੇ ਨਿਸ਼ਾਨ ਦੇਖੇ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਲੜਕੀ ਦੀ ਕੁੱਟਮਾਰ ਕੀਤੀ ਅਤੇ ਜੋੜੇ ਨੂੰ ਕੁੱਟਿਆ।
ਵੀਡੀਓ ਲਈ ਕਲਿੱਕ ਕਰੋ -: