ਯੂਪੀ ਵਿੱਚ ਅੱਜ ਚੌਥੇ ਪੜਾਅ ਦੀਆਂ ਚੋਣਾਂ ਹੋ ਰਹੀਆਂ ਹਨ। 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ ਲਖਨਊ, ਪੀਲੀਭੀਤ, ਲਖੀਮਪੁਰ ਖੀਰੀ, ਸੀਤਾਪੁਰ, ਹਰਦੋਈ, ਉੱਨਾਵ, ਰਾਏਬਰੇਲੀ, ਫਤਿਹਪੁਰ ਤੇ ਬਾਂਦਾ ਜ਼ਿਲ੍ਹੇ ਸ਼ਾਮਲ ਹਨ। ਇਸ ਪੜਾਅ ਵਿੱਚ ਲਖੀਮਪੁਰ ਖੀਰੀ ਵਿੱਚ ਵੋਟਾਂ ਪੈ ਰਹੀਆਂ ਹਨ, ਜਿਥੇ ਤਿਕੁਨੀਆ ਹਿੰਸਾ ਪਿੱਛੋਂ ਮਾਹੌਲ ਬਦਲ ਚੁੱਕਾ ਹੈ। ਇਸ ਹਿੰਸਾ ਵਿੱਚ ਕਿਸਾਨਾਂ ਸਣੇ 8 ਲੋਕ ਮਾਰੇ ਗਏ ਸਨ।
ਲਖੀਮਪੁਰ ਖੀਰੀ ਦੀਆਂ 8 ਸੀਟਾਂ ਵਿੱਚ ਵੋਟਾਂ ਪਾਈਆਂ ਜਾ ਰਹੀਆਂ ਹਨ। ਲਖੀਮਪੁਰ ਖੀਰੀ ਵਿੱਚ ਪਿਛਲੀ ਵਾਰ ਬੀਜੇਪੀ ਨੇ ਹੂੰਝਾਫ਼ੇਰ ਜਿੱਤ ਹਾਸਲ ਕੀਤੀ ਸੀ। ਅਜਿਹੇ ਵਿੱਚ ਕਿਸਾਨਾਂ ਨੂੰ ਕੁਚਲਣ ਵਾਲੇ ਕਾਂਡ ਪਿੱਛੋਂ ਬੀਜੇਪੀ ਲਈ ਇਸ ਸੀਟ ਤੋਂ ਜਿੱਤ ਇੱਕ ਚੁਣੌਤੀ ਬਣ ਚੁੱਕੀ ਹੈ। ਇਥੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਅਕਸ ਵੀ ਦਾਅ ‘ਤੇ ਹੈ, ਦੂਜੇ ਪਾਸੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਡਰ ਹੈ।
ਉੱਥੇ ਹੀ, ਭਾਰੀ ਸੁਰੱਖਿਆ ਵਿਚਾਲੇ ਮੰਤਰੀ ਅਜੈ ਮਿਸ਼ਰਾ ਟੇਨੀ ਨੇ ਲਖੀਮਪੁਰ ਖੀਰੀ ਵਿੱਚ ਵੋਟ ਪਾਈ। ਇਸ ਦੌਰਾਨ ਮੀਡੀਆ ਨੂੰ ਪੋਲਿੰਗ ਬੂਥ ਤੋਂ ਬਾਹਰ ਰੱਖਿਆ ਗਿਆ। ਮੰਤਰੀ ਅਜੈ ਮਿਸ਼ਰ ਟੇਨੀ ਨੂੰ ਕੇਂਦਰੀ ਅਰਧ-ਫੌਜੀ ਬਲਾਂ ਦੇ ਜਵਾਨਾਂ ਦੇ ਨਾਲ-ਨਾਲ ਸਥਾਨਕ ਪੁਲਿਸ ਮੁਲਾਜ਼ਮਾਂ ਦੀ ਸਖਤ ਸੁਰੱਖਿਆ ਹੇਠ ਪੂਲਿੰਗ ਬੂਥ ਤੱਕ ਲਿਜਾਇਆ ਗਿਆ। ਪੋਲਿੰਗ ਬੂਥ ਤੋਂ ਬਾਹਰ ਨਿਕਲਦੇ ਹੋਏ ਅਜੈ ਮਿਸ਼ਰ ਟੇਨੀ ਨੇ ਵਿਕਟਰੀ ਸਾਈਨ ਦਿਖਾਇਆ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ 4 ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਵਿੱਚ ਦੌਰੇ ਦਾ ਵਿਰੋਧ ਕਰ ਰਹੇ ਸਨ ਤਾਂ ਇੱਕ ਐਸਯੂਵੀ ਕਾਰ ਨੇ ਕਿਸਾਨਾਂ ਨੂੰ ਦਰੜ ਦਿੱਤਾ ਸੀ । ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਹਿੰਸਾ ਦੇ ਮਾਮਲੇ ਵਿੱਚ ਅਜੇ ਮਿਸ਼ਰ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋਕਿ ਅੱਜਕਲ੍ਹ ਤੋਂ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਹੈ। ਉਸ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ।