ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਮਾਰ ਗਿਰਾਇਆ ਹੈ। 6 ਘੰਟੇ ਤੱਕ ਚੱਲੇ ਐਨਕਾਊਂਟਰ ਦੇ ਬਾਅਦ 4 ਸ਼ੂਟਰ ਮਾਰੇ ਗਏ। ਇਨ੍ਹਾਂ ‘ਚ ਗੈਂਗਸਟਰ ਜਗਰੂਪ ਰੂਪਾ ਤੇ ਮਨਪ੍ਰੀਤ ਮਨੂ ਸ਼ਾਮਲ ਹਨ। ਹਾਲਾਂਕਿ ਮਾਰੇ ਗਏ ਦੋ ਹੋਰ ਹੋਰ ਗੈਂਗਸਟਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਪਰ ਇਹ ਸਾਫ ਨਹੀਂ ਹੈ ਕਿ ਇਹ ਦੋਵੇਂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦੋਵੇਂ ਗੈਂਗਸਟਰਾਂ ਕੋਲੋਂ ਏਕੇ-47 ਰਾਈਫਲ ਤੇ ਭਾਰੀ ਮਾਤਰਾ ਵਿਚ ਵਿਸਫੋਟਕ ਬਰਾਮਦ ਕੀਤਾ।
ਐਨਕਾਊਂਟਰ ਦੇ ਬਾਅਦ ਟਾਸਕ ਫੋਰਸ ਚੀਫ ਤੇ ਵਧੀਕ ਪੁਲਿਸ ਕਮਿਸ਼ਨਰ ਪ੍ਰਮੋਦ ਬਾਨ ਨੇ ਦੱਸਿਆ ਕਿ ਜਿਸ ਘਰ ਵਿਚ ਇਹ ਗੈਂਗਸਟਰ ਲੁਕੇ ਹੋਏ ਸਨ, ਉਥੋਂ ਏਕੇ-47 ਰਾਈਫਲ ਤੇ ਪਿਸਤੌਲ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਏਕੇ-47 ਨਾਲ ਮੂਸੇਵਾਲਾ ਦੀ ਹੱਤਿਆ ਕੀਤੀ ਹੈ ਤੇ ਜੋ ਅੱਜ ਐਨਕਾਊਂਟਰ ਦੇ ਬਾਅਦ ਬਰਾਮਦ ਹੋਈ ਹੈ, ਇਸ ਦੀ ਜਾਂਚ ਕਰਾਈ ਜਾਵੇਗੀ ਤੇ ਪਤਾ ਲਗਾਇਆ ਜਾਵੇਗਾ ਕਿ ਇਹ ਹਥਿਆਰ ਕਿਥੋਂ ਆਏ। ਮੂਸੇਵਾਲਾ ਦੀ ਹੱਤਿਆ ਵਿਚ ਬਰਾਮਦ ਸਾਰੇ ਹਥਿਆਰਾਂ ਦੀ ਫੋਰੈਸਿੰਕ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਏਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਗੈਂਗਸਟਰਾਂ ਜਿਨ੍ਹਾਂ ਨੂੰ ਮੂਸੇਵਾਲਾ ਕੇਸ ਵਿਚ ਸ਼ਾਮਲ ਪਾਇਆ ਗਿਆ ਸੀ, ਪੁਲਿਸ ਲਗਾਤਾਰ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਸੀ। ਅੱਜ ਵੀ ਸਾਡੀ ਟੀਮ ਇਨ੍ਹਾਂ ਦੇ ਪਿਛੇ ਸੀ ਤੇ ਇਨ੍ਹਾਂ ਗੈਂਗਸਟਰਾਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ ਪਰ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਕਈ ਕਾਊਂਡ ਦੀ ਫਾਇਰਿੰਗ ਤੋਂ ਬਾਅਦ ਦੋਵੇਂ ਗੈਂਗਸਟਰ ਮਾਰੇ ਗਏ।
ਇਸ ਕਾਰਵਾਈ ਨਾਲ ਪੰਜਾਬ ਪੁਲਿਸ ਗੈਂਗਸਟਰਾਂ ਨੂੰ ਵੱਡਾ ਮੈਸੇਜ ਦੇਣਾ ਚਾਹੁੰਦੀ ਹੈ ਕਿ ਪੰਜਾਬ ਵਿਚ ਗੈਂਗਸਟਰ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਈ ਗੈਂਗਸਟਰਾਂ ਨੂੰ ਅਜੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਹਰ ਇਕ ਪੁਲਿਸ ਮੁਲਾਜ਼ਮ ਤੇ ਅਧਿਕਾਰੀ ਨੂੰ ਸਨਮਾਨਿਤ ਕੀਤਾ ਜਾਵੇਗਾ।