Akali Dal Demand to Haryana Govt : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਗਈ ਮੁਲਾਕਾਤ ਵਿਚ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਕੋਲ ਲੱਗਦੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਦੇਣ ਦੀ ਮੰਗ ਕੀਤੀ ਗਈ ਅਤੇ ਨਾਲ ਹੀ ਪੰਜਾਬ ਵਿਚ ਹੋਏ ਬੀਜ ਘਪਲੇ ਲਈ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਵਿਸ਼ੇਸ਼ ਤੌਰ ’ਤੇ ਦੋ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ ਹੈ ਜਿਨ੍ਹਾਂ ਵਿਚੋਂ ਪਹਿਲਾ ਮੁੱਦਾ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਦੇ ਗੁਰਦੁਆਰਾ ਦੇ ਕੋਲ ਜਿਹੜੀ ਜ਼ਮੀਨ ਪੈਂਦੀ ਹੈ, ਉਸ ਵਿਚੋਂ ਕੁਝ ਹਿੱਸਾ ਹਰਿਆਣਾ ਸਰਕਾਰ ਸ੍ਰੀ ਗੁਰਦੁਆਰਾ ਸਾਹਿਬ ਨੂੰ ਦੇ ਦੇਵੇ।
ਇਸ ਦਾ ਕਾਰਨ ਇਹ ਹੈ ਕਿ ਉਥੇ ਪਾਰਕਿੰਗ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਉਠਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ। ਡਾ. ਦਲਜੀਤ ਚੀਮਾ ਨੇ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਬੀਜ ਘਪਲਾ ਉਨ੍ਹਾਂ ਦੀ ਗੱਲਬਾਤ ਦਾ ਮੁੱਖ ਦੂਜਾ ਮੁੱਦਾ ਰਿਹਾ ਕੁਂਕਿ ਉਸ ਦੇ ਤਾਰ ਹਰਿਆਣਾ ਦੇ ਨਾਲ ਵੀ ਜੁੜਦੇ ਹਨ।
ਹਾਲਾਂਕਿ ਇਸ ਦੇ ਬਾਰੀ ਪਹਿਲਾਂ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਇਸ ਸਬੰਧੀ ਕਾਰਵਾਈ ਨੂੰ ਲੈ ਕੇ ਗੱਲਬਾਤ ਹੋ ਚੁੱਕੀ ਹੈ ਪਰ ਇਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਕਿਉਂਕਿ ਉਥੇ ਦੇ ਕਿਸਾਨਾਂ ਨਾਲ ਵੀ ਹੋ ਸਕਦਾ ਹੈ ਕਿ ਬੀਜਾਂ ਨੂੰ ਲੈ ਕੇ ਠੱਗੀ ਹੋਈ ਹੋਵੇ, ਇਸ ਲਈ ਹਰਿਆਣਾ ਸਰਕਾਰ ਨੂੰ ਇਸ ਸਬੰਧੀ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ’ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਅੱਗੇ ਵਧਾਉਣਗੇ।