ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਨੇ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਹੈ।
ਅਦਾਲਤੀ ਕੰਪਲੈਕਸ ਗਿੱਦੜਬਾਹਾ ਵਿਖੇ ਵਕੀਲਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜੀਵਨ ਇਸ ਖੇਤਰ ਤੋਂ ਸ਼ੁਰੂ ਹੋਇਆ ਅਤੇ ਉਨ੍ਹਾਂ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ। ਉਨ੍ਹਾਂ ਵਕੀਲਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਅਕਾਲੀ-ਬਸਪਾ ਸਰਕਾਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੱਜ ਸੁਖਬੀਰ ਸਿੰਘ ਬਾਦਲ ਦੀ 100 ਦਿਨ 100 ਹਲਕੇ ਗੱਲ ਪੰਜਾਬ ਦੀ ਮੁਹਿੰਮ ਦੇ ਤੀਜੇ ਦਿਨ ਮਲੋਟ ਵਿਖੇ ਪਹੁੰਚੇ, ਜਿਥੇ ਰੋਡ ਸ਼ੋਅ ਕੀਤਾ ਗਿਆ। ਇਥੇ ਵੱਡੀ ਗਿਣਤੀ ਵਿੱਚਲੋਕ ਸ਼ਾਮਲ ਹੋਏ।
ਮੋਟਰ ਸਾਈਕਲਾਂ ’ਤੇ ਸਵਾਰ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਕਾਫਲੇ ਨਾਲ ਦਾਨੇਵਾਲਾ ਚੌਂਕ ਤੋਂ ਦਾਣਾ ਮੰਡੀ ਚੌਂਕ ਤੱਕ ਆਏ। ਬਾਅਦ ਵਿਚ ਪਾਰਟੀ ਸਿਟੀ ਰਿਜ਼ੋਰਟ ਵਿਖੇ ਵਿਸ਼ਾਲ ਪ੍ਰੋਗਰਾਮ ਕੀਤਾ ਗਿਆ।
ਇਹ ਵੀ ਪੜ੍ਹੋ : ਕਾਂਗਰਸ ‘ਚ ਸਿਆਸੀ ਹਲਚਲ : ਕੈਬਨਿਟ ਮੰਤਰੀ ਚੰਨੀ ਦਾ ਵੱਡਾ ਬਿਆਨ- ਕੈਪਟਨ ਤੋਂ ਨਹੀਂ ਹੋਏ ਮਸਲੇ ਹੱਲ, ਲੀਡਰਸ਼ਿਪ ਬਦਲਣਾ ਸਮੇਂ ਦੀ ਮੰਗ
ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸਾਡੀ ਸਰਕਾਰ ਬਣਨ ‘ਤੇ ਵਿਦਿਆਰਥੀਆਂ ਨੁੰ 10 ਸਿੱਖਿਆ ਪ੍ਰਾਪਤ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ 50 ਫੀਸਦੀ ਰਾਖਵੇਂਕਰਨ ਵੀ ਦੇਵਾਂਗੇ।