ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਕਾਰਜਕਾਰੀ ਮੈਂਬਰਾਂ ਦੀਆਂ ਚੋਣਾਂ 9 ਨਵੰਬਰ ਨੂੰ ਹੋਣੀਆਂ ਹਨ। ਅਕਾਲੀ ਦਲ ਸਮਰਥਕ ਤੇ ਤਿੰਨ ਵਾਰ SGPC ਪ੍ਰਧਾਨ ਰਹੀ ਬੀਬੀ ਜਗੀਰ ਕੌਰ ਇਸ ਵਾਰ ਖੁਦ ਪਾਰਟੀ ਖਿਲਾਫ ਚੋਣ ਮੈਦਾਨ ਵਿਚ ਉੁਤਰਨ ਜਾ ਰਹੀ ਹੈ। ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਦੀ ਅੱਜ ਬੈਠਕ ਹੋਈ।
ਬੈਠਕ ਵਿਚ ਬੀਬੀ ਜਗੀਰ ਕੌਰ ਵਿਰੁੱਧ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ ਤੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ ਤਾਂ ਜੋ ਉਹ ਚੋਣ ਲੜਨ ਦਾ ਆਪਣਾ ਫੈਸਲਾ ਵਾਪਸ ਲੈ ਲਵੇ। ਜੇਕਰ ਉਹ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਨੁਸ਼ਾਸਨਿਕ ਕਮੇਟੀ ਦੀ ਬੈਠਕ ਹੋਈ ਜਿਸ ਵਿਚ SGPC ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜੇਕਰ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਲੜਦੇ ਹਨ ਤਾਂ ਉਨ੍ਹਾਂ ਖਿਲਾਫ਼ ਅਕਾਲੀ ਦਲ ਅਨੁਸ਼ਾਸਨੀ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਆਗੂ ਖਿਲਾਫ਼ ਕਾਰਵਾਈ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: