ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਦ੍ਰਿੜ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਵਿੱਚ ਪੂਰਨ ਵਿਸ਼ਵਾਸ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ।
ਕੋਰ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਹੁਣੇ-ਹੁਣੇ ਸੰਪੰਨ ਹੋਈਆਂ ਚੋਣਾਂ ਲਈ ਛੇ ਮਹੀਨਿਆਂ ਦੀ ਲੰਬੀ ਮੁਹਿੰਮ ਦੌਰਾਨ ਜਿਸ ਦਲੇਰੀ, ਨਿਰਸਵਾਰਥ ਅਤੇ ਅਣਥੱਕ ਤਰੀਕੇ ਨਾਲ ਪ੍ਰਧਾਨ ਨੇ ਪਾਰਟੀ ਦੀ ਸਹੀ ਪੰਥਕ ਰਵਾਇਤਾਂ ਅਨੁਸਾਰ ਅਗਵਾਈ ਕੀਤੀ, ਉਸ ‘ਤੇ ਕੋਰ ਕਮੇਟੀ ਨੂੰ ਵਿਸ਼ੇਸ਼ ਤੌਰ ‘ਤੇ ਮਾਣ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਪਾਰਟੀ ਖਾਲਸਾ ਪੰਥ ਦੀਆਂ ਗੌਰਵਮਈ ਪ੍ਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਦਿਆਂ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਕੇਂਦਰ ਦਾ ਗਲਤ ਕਦਮ ਹੈ।
ਇਹ ਵੀ ਪੜ੍ਹੋ :
ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ। ਪਾਰਟੀ ਨੇ ਕਿਹਾ ਕਿ ਪਾਰਟੀ ਦੇ ਨੇਤਾਵਾਂ, ਉਮੀਦਵਾਰਾਂ ਅਤੇ ਵਰਕਰਾਂ ਨੇ ਇਸ ਮੁਹਿੰਮ ਦੌਰਾਨ ਜਿਸ ਬਹਾਦਰੀ ਅਤੇ ਅਣਥੱਕ ਤਰੀਕੇ ਨਾਲ ਕੰਮ ਕੀਤਾ ਉਸ ‘ਤੇ ਮਾਣ ਹੈ। ਇੱਕ ਹੋਰ ਮਤੇ ਵਿੱਚ, ਮੀਟਿੰਗ ਨੇ “ਲੱਖਾਂ ਪੰਜਾਬੀਆਂ” ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਦੇ ਕੇ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ।