ਚੰਡੀਗੜ੍ਹ : ਪੰਜਾਬ ਦੇ ਮੁੱਦੇ ਨੂੰ ਲੈ ਕੇ 9 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਅਕਾਲੀ ਦਲ ਧਰਨਾ ਪ੍ਰਦਰਸ਼ਨ ਕਰੇਗਾ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਅਮਨ -ਕਾਨੂੰਨ ਦੀ ਵਿਗੜਦੀ ਸਥਿਤੀ, ਬਿਜਲੀ ਕੱਟ, ਰਸੋਈ ਗੈਸ ਦੇ ਵਧ ਰਹੇ ਰੇਟਾਂ ਨੂੰ ਲੈ ਕੇ ਜਿਸ ਤਰ੍ਹਾਂ ਜਨਤਾ ਵਿਚ ਪ੍ਰੇਸ਼ਾਨੀ ਵਧ ਰਹੀ ਹੈ। ਉਸ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ ਤੇ ਕਿਸ ਤਰ੍ਹਾਂ ਸਰਕਾਰ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ, ਉਸ ਦਾ ਸੱਚ ਨਤਾ ਸਾਹਮਣੇ ਰੱਖਾਂਗੇ।
ਮਾਨਸਾ ‘ਚ ਜਿਸ ਤਰ੍ਹਾਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਿਨਾਂ ਗਿਰਦਾਵਰੀ ਮੁਆਵਜ਼ਾ ਦਿੱਤਾ ਜਾਵੇਗਾ, ਇਹ ਸਭ ਤੋਂ ਵੱਡਾ ਮਜ਼ਾਕ ਸੀ ਜਿਸ ਵਿਚ ਅਜੇ ਤੱਕ ਇੱਕ ਰੁਪਿਆ ਤੱਕ ਨਹੀਂ ਦਿੱਤਾ ਗਿਆ। ਗਰਮੀ ਕਾਰਨ ਜਿਸ ਤਰ੍ਹਾਂ ਕਣਕ ਦਾ ਝਾੜ ਘੱਟ ਹੋਇਆ ਹੈ ਉਸ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਨਹੀਂ ਚੁੱਕੇ ਅਤੇ ਕੇਂਦਰ ਤੋਂ ਅਜਿਹੀ ਸਥਿਤੀ ਲਈ ਵਕਾਲਤ ਕਰਨ ਸਰਕਾਰ ਨਹੀਂ ਗਈ ਤੇ ਕੇਂਦਰ ਤੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾਵੇ ਜਿਸ ਵਿਚੋਂ ਪੰਜਾਬ ਸਰਕਾਰ 250 ਰੁਪਏ ਦਾ ਹਿੱਸਾ ਦੇਵੇ ਜੋ ਕਿ ਵੈਟ ਨਾਲ ਦਿੱਤਾ ਜਾਣਾ ਚਾਹੀਦਾ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਯਾਦ ਪੱਤਰ ਡੀਸੀ ਨੂੰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਨਾਬਾਰਡ ਵੱਲੋਂ ਸਹਿਕਾਰੀ ਬੈਂਕਾਂ ਨੂੰ ਪੈਸਾ ਦੇਣਾ ਹੀ ਬੰਦ ਕਰ ਦਿੱਤਾ ਗਿਆ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰੀ ਬੈਂਕ ਫੇਲ੍ਹ ਹੋ ਚੁੱਕਾ ਹੈ। ਇਸ ਦਾ ਨਾਬਾਰਡ ਨੂੰ ਜੇਕਰ ਜਵਾਬ ਦਿੱਤਾ ਜਾਵੇ ਕਿ ਤੁਹਾਡੇ ਕੋਲ ਤਾਂ ਕਰੋੜਾਂ ਦੀ ਜ਼ਮੀਨ ਗਿਰਵੀ ਹੈ। ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਦੇ ਚੱਲਦਿਆਂ ਹੁਣ ਤੱਕ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਕਿਸਾਨ ਲਈ ਕਰਜ਼ਾ ਮੁਕਤੀ ਦੀ ਯੋਜਨਾ ਜੇਕਰ ਨਹੀਂ ਬਣਾਈ ਗਈ ਤਾਂ ਪੰਜਾਬ ਵਿਚ ਹਾਲਾਤ ਹੋਰ ਖਰਾਬ ਹੋ ਜਾਣਗੇ। ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਣਾ ਚਾਹੀਦਾ ਹੈ ਜਿਸ ਵਿਚ 3 ਹਿੱਸਾ ਪਾ ਕੇ ਕਿਸਾਨ ਨੂੰ ਸਹਾਇਤਾ ਦਿੱਤੀ ਜਾਵੇ। ਗੁਜਰਾਤ ਦੌਰੇ ‘ਤੇ ਸੀਐੱਮ ਸਾਹਬ ਨੇ ਇਕੱਲੇ 45 ਲੱਖ ਰੁਪਏ ਖਰਚ ਕੀਤੇ ਹਨ। ਜੋ ਕਿ ਭਗਵੰਤ ਮਾਨ ਦਾ ਆਫੀਸ਼ੀਅਲ ਨਹੀਂ ਸਗੋਂ ਪ੍ਰਚਾਰ ਸਮਾਗਮ ਸੀ।