ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ‘ਤੇ ਲੱਗਣ ਵਾਲਾ ਟੈਕਸ ਸਰਕਾਰੀ ਖਜ਼ਾਨੇ ਵਿਚੋਂ ਭਰਨ ‘ਤੇ ਰੋਕ ਲੱਗਣੀ ਚਾਹੀਦੀ ਹੈ। ਇਹ ਟੈਕਸ ਵਿਧਾਇਕਾਂ ਤੇ ਮੰਤਰੀਆਂ ਨੂੰ ਖੁਦ ਭਰਨਾ ਚਾਹੀਦਾ ਹੈ।
ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਵਿਰੋਧੀ ਧਿਰ ਵਿਚ ਸੀ ਤਾਂ ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਦੇ ਮੌਜੂਦਾ ਵਿਧਾਇਕਾਂ ਅਤੇ ਮੁੱਖ ਮੰਤਰੀ ਸਮੇਤ ਸਮੂਹ ਮੰਤਰੀਆਂ ਦਾ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਵਿੱਚੋਂ ਭਰੇ ਜਾਣ ਦਾ ਮੁੱਦਾ ਚੁੱਕਿਆ ਗਿਆ ਸੀ ਅਤੇ ਬਣਦਾ ਹੋਇਆ ਇਨਕਮ ਟੈਕਸ ਵਿਧਾਇਕ, ਮੁੱਖ ਮੰਤਰੀ ਅਤੇ ਸਮੂਹ ਮੰਤਰੀ ਸਾਹਿਬਾਨ ਖੁਦ ਆਪਣੇ ਕੋਲੋਂ ਅਦਾ ਕਰਨ ਦੀ ਵਾਰ-ਵਾਰ ਮੰਗ ਵੀ ਕੀਤੀ ਗਈ ਸੀ।
ਇਸ ਲਈ ਮੈਂ ਮੁੱਖ ਮੰਤਰੀ ਸਾਬ੍ਹ ਨੂੰ ਅਪੀਲ ਕਰਦਾ ਹਾਂ ਕਿ ਜਲਦ ਤੋਂ ਜਲਦ ਸੂਬਾ ਸਰਕਾਰ ਵੱਲੋਂ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰੀ ਖਜ਼ਾਨੇ ‘ਚੋਂ ਭਰਨ ‘ਤੇ ਰੋਕ ਦੇ ਹੁਕਮ ਵੀ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਸਰਕਾਰੀ ਖਜ਼ਾਨੇ ਉਤੇ ਵਿੱਤੀ ਬੋਝ ਘੱਟ ਸਕੇ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਵਿਧਾਇਕਾਂ ਤੇ ਮੰਤਰੀਆਂ ਨੂੰ ਸਵੈ-ਇੱਛਾ ਨਾਲ ਆਮਦਨ ਟੈਕਸ ਖੁਦ ਭਰਨ ਦੀ ਅਪੀਲ ਕੀਤੀ ਸੀ ਪਰ ਕਿਸੇ ਵੀ ਮੰਤਰੀ ਤੇ ਵਿਧਾਇਕ ਨੇ ਇਸ ਨੂੰ ਨਹੀਂ ਮੰਨਿਆ ਸੀ।
ਇਹ ਵੀ ਪੜ੍ਹੋ : ‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ‘ਤੇ ਔਜਲਾ ਬੋਲੇ ‘ਮੁੱਖ ਸਕੱਤਰ ਦੇ ਬਰਾਬਰ ਤਨਖਾਹ ਲੈਣ ਦੇ ਹੱਕਦਾਰ’
ਗੌਰਤਲਬ ਹੈ ਕਿ ਬੀਤੇ ਦਿਨੀਂ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ ਤੇ ਕੁਝ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।