ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮੁਰਾਦਾਬਾਦ ਦੀ ਕੁੰਦਰਕੀ ਸੀਟ ਤੋਂ ਸਪਾ ਦੇ ਵਿਧਾਇਕ ਹਾਜੀ ਰਿਜਵਾਨ ਨੇ ਟਿਕਟ ਨਾ ਮਿਲਣ ਦੇ ਵਿਰੋਧ ਵਿਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਅਸਲ ਵਿਚ ਸਪਾ ਨੇ ਇਥੋਂ ਜਿਆ ਉਰ ਰਹਿਮਾਨ ਬਰਕ ਨੂੰ ਟਿਕਟ ਦਿੱਤਾ ਹੈ ਜਿਸ ਤੋਂ ਬਾਅਦ ਹਾਜੀ ਰਿਜਵਾਨ ਨਾਰਾਜ਼ ਹੋ ਗਏ ਹਨ ਅਤੇ ਉਨ੍ਹਾਂ ਨੇ ਚੋਣਾਂ ਵਿਚ ਉਤਰ ਕੇ ਪਾਰਟੀ ਦੇ ਉਮੀਦਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ।
ਰਿਜਵਾਨ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਇਹ ਤੈਅ ਨਹੀਂ ਕੀਤਾ ਹੈ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਨਗੇ ਪਰ ਇੰਨਾ ਤੈਅ ਹੈ ਕਿ ਉਹ ਆਪਣੇ ਖੇਤਰ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਜਦੋਂ ਉਹ ਲਖਨਊ ਵਿਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨੂੰ ਮਿਲੇ ਤਾਂ ਉਨ੍ਹਾਂ ਨੇ ਅਗਲੀਆਂ ਲੋਕ ਸਭਾ ਚੋਣਾਂ ਲੜਨ ਦੀ ਗੱਲ ਕਹੀ। ਉੁਨ੍ਹਾਂ ਕਿਹਾ ਕਿ ਉਹ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ ਤੇ ਖੇਤਰ ਵਿਚ ਸਖਤ ਮਿਹਨਤ ਕਰ ਚੁੱਕੇ ਹਨ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤਾ ਹੈ ਜਿਨ੍ਹਾਂ ਦਾ ਇਸ ਖੇਤਰ ਨਾਲ ਕੋਈ ਸਰੋਕਾਰ ਨਹੀਂ। ਰਿਜਵਾਨ ਨੇ ਕਿਹਾ ਕਿ ਹੁਣ ਉਹ ਇਸ ਸੀਟ ਤੋਂ ਚੋਣ ਜਿੱਤਣਗੇ ਤੇ ਟਿਕਟ ਕੱਟਣ ਵਾਲਿਆਂ ਤੋਂ ਸਵਾਲ ਪੁੱਛਣਗੇ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸ਼ਨੀਵਾਰ ਨੂੰ ਯੂਪੀ ਚੋਣਾਂ ਲਈ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਵਿਚ ਪਾਰਟੀ ਨੇ ਹੋਰ ਸਹਿਯੋਗੀ ਦਲ ਦੇ ਨੇਤਾਵਾਂ ਨੂੰ ਸ਼ਾਮਲ ਨਹੀਂ ਕੀਤਾ ਹੈ। ਇਸ ਵਿਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਸ਼ਿਵਪਾਲ ਸਿੰਘ ਦਾ ਨਾਂ ਸ਼ਾਮਲ ਨਹੀਂ ਹੈ। ਜਦੋੰ ਕਿ ਐੱਸ. ਪੀ. ਵਿਚ ਸ਼ਾਮਲ ਹੋਏ ਸਵਾਮੀ ਪ੍ਰਸਾਦ ਮੌਰਿਆ ਦਾ ਨਾਂ ਸ਼ਾਮਲ ਹੈ। ਇਸ ਤੋਂ ਇਲਾਵਾ ਸਭ ਤੋਂ ਲੰਬੇ ਵਿਅਕਤੀ ਪ੍ਰਤਾਪਗੜ੍ਹ ਦੇ ਧਰਮਿੰਦਰ ਪ੍ਰਤਾਪ ਵੀ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।