ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਇੱਕ ਪਾਸੇ ਕਾਫ਼ੀ ਗਰਮਾ ਰਿਹਾ ਹੈ, ਦੂਜੇ ਪਾਸੇ ਵਿਰੋਧੀ ਉਨ੍ਹਾਂ ‘ਤੇ ਰੈਲੀ ਰੱਦ ਹੋਣ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। ਅਖਿਲੇਸ਼ ਯਾਦਵ ਨੇ ਇਸ ‘ਤੇ ਤੰਜ ਕਰਦਿਆਂ ਕਿਹਾ ਕਿ ‘ਪੰਜਾਬ ਦੇ ਕਿਸਾਨ ਘੱਟੋ-ਘੱਟ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਤਾਂ ਜਾਣ ਦਿੰਦੇ, ਸਟੇਜ ‘ਤੇ ਜਾਂਦੇ ਤੇ ਖਾਲੀ ਕੁਰਸੀਆਂ ਦੇਖਦੇ ਤਾਂ ਉਨ੍ਹਾਂ ਨੂੰ ਚੰਗਾ ਲੱਗਦਾ ਤੇ ਖਾਲੀ ਕੁਰਸੀਆਂ ‘ਤੇ ਵੀ ਭਾਸ਼ਣ ਦੇਣਾ ਚਾਹੀਦਾ ਸੀ, ਕਿਉਂਕਿ ਯੂਪੀ ਵਿੱਚ ਵੀ ਉਨ੍ਹਾਂ ਲਈ ਸਿਰਫ ਖਾਲੀ ਕੁਰਸੀਆਂ ਹਨ।
ਅਖਿਲੇਸ਼ ਯਾਦਵ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਮੋਦੀ ਰੈਲੀ ‘ਚ ਗਏ ਹੁੰਦੇ ਤਾਂ ਘੱਟੋ-ਘੱਟ ਇਹ ਦੱਸਦੇ ਕਿ ਉਹ ਖੇਤੀ ਕਾਨੂੰਨ ਕਿਉਂ ਲੈ ਕੇ ਆਏ ਸਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਿਉਂ ਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਇੱਕ ਅਹਿਮ ਵਿਸ਼ਾ ਹੈ।
ਉਨ੍ਹਾਂ ਭਾਜਪਾ ਪਾਰਟੀ ‘ਤੇ ਤੰਜ ਕੱਸਦਿਆਂ ਕਿਹਾ ਕਿ ਸਾਰਿਆਂ ਦੇ ਸੁਪਨਿਆਂ ਵਿੱਚ ਕੋਈ ਨਾ ਕੋਈ ਆਉਂਦਾ ਹੈ। ਬੀਜੇਪੀ ਦੇ ਸੁਪਨਿਆਂ ਵਿੱਚ ਕੋਈ ਆਉਂਦਾ ਹੈ ਤਾਂ ਉਨ੍ਹਾਂ ਦੀ ਨੀਂਦ ਉੱਡ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਨ ਵਿਸ਼ਵਾਸ ਰੈਲੀ ਨਹੀਂ, ਸਜਨ ਮਾਫੀ ਰੈਲੀ ਕੱਢਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਪੰਜਾਬ ਦੇ ਫਿਰੋਜ਼ਪੁਰ ‘ਚ ਬੁੱਧਵਾਰ ਨੂੰ ਰੈਲੀ ਕਰਨ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਫਲਾਈਓਵਰ ‘ਤੇ 15-20 ਮਿੰਟ ਰੁਕਣਾ ਪਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਸੁਰੱਖਿਆ ਦੀ ਵੱਡੀ ਕੁਤਾਹੀ ਦੱਸਿਆ। ਜਦਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੁਰੱਖਿਆ ਵਿੱਚ ਕੋਈ ਕੁਤਾਹੀ ਨਹੀਂ ਕੀਤੀ ਗਈ।
ਭਾਵੇਂ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਜਾਂਚ ਲਈ ਕਮੇਟੀ ਬਣਾਈ ਹੈ। ਇਸ ਮਾਮਲੇ ਦੀ ਸੁਣਵਾਈ ਵੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ।