ਖਟਕੜ ਕਲਾਂ ਵਿੱਚ ਭਗਵੰਤ ਮਾਨ 12 ਵਜ ਕੇ 10 ਮਿੰਟ ‘ਤੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪਹਿਲੀ ਵਾਰ ਕਿਸੇ ਜਨਤਕ ਥਾਂ ‘ਤੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪਹਿਲੀ ਵਾਰ ਪੰਜਾਬ ਵਿੱਚ ਸਰਕਾਰ ਬਣਨ ਜਾ ਰਹੀ ਹੈ।
ਭਗਵੰਤ ਮਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਰੋਹ ਲਈ ਵਧਾਈ ਦਿੱਤੀ।
ਅਖਿਲੇਸ਼ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਨੂੰ ਸਹੁੰ ਚੁੱਕ ਸਮਾਰੋਹ ਲਈ ਬਹੁਤ-ਬਹੁਤ ਵਧਾਈ ਤੇ ਸ਼ੁਭਕਾਮਨਾਵਾਂ। ਆਸ ਹੈ ਕਿ ਉਨ੍ਹਾਂ ਦੀ ਕੁਸ਼ਲ ਲੀਡਰਸ਼ਿਪ ਵਿੱਚ ਪੰਜਾਬ ‘ਚ ਤਰੱਕੀ, ਭਾਈਚਾਰੇ ਤੇ ਨਵੇਂ ਨਜ਼ਰੀਏ ਦੀ ਫਸਲ ਖੂਬ ਲਹਿਰਾਏ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਦੋ ਲੱਖ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਭਗਵੰਤ ਮਾਨ ਨੇ ਆਪਣੇ ਸਹੁੰ ਚੁੱਕ ਸਮਾਗਮ ਨੂੰ ਬੰਸਤੀ ਰੰਗ ਵਿੱਚ ਰੰਗਣ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਪੁਰਸ਼ਾਂ ਨੂੰ ਪੀਲੀ ਪੱਗ ਅਤੇ ਔਰਤਾਂ ਨੂੰ ਪੀਲੀ ਚੁੰਨੀ ਸਿਰ ‘ਤੇ ਲੈਣ ਦੀ ਅਪੀਲ ਕੀਤੀ ਗਈ ਹੈ। ਇੰਨਾ ਹੀ ਨਹੀਂ ਸਮਾਗਮ ਵਾਲੀ ਥਾਂ ਦੇ ਪੰਡਾਲ ਨੂੰ ਵੀ ਪੀਲੇ ਰੰਗ ਨਾਲ ਸਜਾਇਆ ਗਿਆ ਹੈ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੀ ਕੈਬਿਨੇਟ ਸਣੇ ਮੌਜੂਦ ਰਹਿਣਗੇ।