ਪੰਜਾਬ ਦੇ DGP ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਦੀ ਸਮੁੱਚੀ ਫੋਰਸ ਨੂੰ 26 ਜਨਵਰੀ ਦੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। DGP ਨੇ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਚੌਕਸੀ ਵਧਾਉਣ ਲਈ ਕਿਹਾ ਹੈ ਕਿਉਂਕਿ ਪਿਛਲੇ ਕੁਝ ਸਮੇਂ ਵਿੱਚ ਧੁੰਦ ਦੇ ਮੌਸਮ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ DGP ਨੇ ਸਰਹੱਦੀ ਖੇਤਰਾਂ ‘ਚ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ BSF ਨਾਲ ਤਾਲਮੇਲ ਸੁਧਾਰਨ ਲਈ ਕਿਹਾ ਹੈ।
ਦੱਸ ਦੇਈਏ 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਅਤੇ ਰਾਜ ਦੇ ਸਾਰੇ ਮੰਤਰੀਆਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣਾ ਹੈ, ਇਸ ਤੋਂ ਪਹਿਲਾਂ DGP ਗੌਰਵ ਯਾਦਵ ਨੇ ਸੁਰੱਖਿਆ ਦੇ ਪ੍ਰਬੰਧ ਹੋਰ ਸਖਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। DGP ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੂੰ ਪੂਰੇ ਸੂਬੇ ‘ਚ ਨਾਕਾਬੰਦੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ ਦਿਨੀਂ ਫਗਵਾੜਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਵੀ DGP ਵੱਲੋਂ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਰੁਮਾਲ ਵੇਚਣ ਵਾਲੇ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦਾ ਮੋਬਾਇਲ ਵਾਪਸ ਕਰ ਜਿੱਤਿਆ ਦਿਲ, ਸ਼ਰਧਾਲੂ ਬੋਲੇ-‘ਪੰਜਾਬੀ…’
DGP ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਅਤੇ ਗੈਂਗਸਟਰਾਂ, ਨਸ਼ਾ ਤਸਕਰਾਂ ਦੇ ਸ਼ੱਕੀ ਇਲਾਕਿਆਂ ਵਿੱਚ ਆਪਣੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਉਣ ਲਈ ਨਿਰਦੇਸ਼ ਦਿੱਤੇ ਹਨ। ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਭੀੜ-ਭੜੱਕੇ ਵਾਲੇ ਇਲਾਕਿਆਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਤਲਾਸ਼ੀ ਅਭਿਆਨ ਚਲਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਪਹਿਲਾਂ DGP ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਵਾਰ ਫਿਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਜਾ ਸਕਦਾ ਹੈ। DGP ਗੌਰਵ ਯਾਦਵ ਖੁਦ ਸਾਰੇ ਜ਼ਿਲ੍ਹਿਆਂ ਤੋਂ ਕਾਨੂੰਨ ਵਿਵਸਥਾ ਦੇ ਮਾਮਲਿਆਂ ਬਾਰੇ ਰਿਪੋਰਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣਾ ਹੈ ਅਤੇ ਜੋ ਵੀ ਇਸ ਨੂੰ ਭੰਗ ਕਰੇਗਾ, ਪੰਜਾਬ ਪੁਲਿਸ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ।