ਰੋਪੜ ‘ਚ ਕਾਂਗਰਸੀ ਆਗੂ ਅਲਕਾ ਲਾਂਬਾ ਪੁਲਿਸ ਅੱਗੇ ਪੇਸ਼ ਹੋਈ ਹੈ। ਇਸ ਮੌਕੇ ਕਾਂਗਰਸੀਆਂ ਨੇ ਖੂਬ ਹੰਗਾਮਾ ਕੀਤਾ। ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਤੋਂ ਬਾਅਦ ਕਾਂਗਰਸੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਹਾਲਾਂਕਿ ਇਸ ਦੌਰਾਨ ਇਕ ਵਾਰ ਫਿਰ ਕਾਂਗਰਸ ਦੀ ਖਿੱਚੋਤਾਣ ਸਾਹਮਣੇ ਆਈ। ਇਥੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਰੋਪੜ ਪਹੁੰਚੇ। ਹਾਲਾਂਕਿ ਉਹ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਹੋਰ ਸੀਨੀਅਰ ਆਗੂਆਂ ਨੂੰ ਨਹੀਂ ਮਿਲੇ। ਇਸ ਤੋਂ ਪਹਿਲਾਂ ਵੜਿੰਗ ਦੇ ਤਾਜਪੋਸ਼ੀ ਵਾਲੇ ਦਿਨ ਵੀ ਉਨ੍ਹਾਂ ਨੇ ਕਾਂਗਰਸੀ ਆਗੂਆਂ ਨਾਲ ਸਟੇਜ ਸ਼ੇਅਰ ਨਹੀਂ ਕੀਤੀ ਸੀ।
ਇਸ ਦੇ ਨਾਲ ਹੀ ਲਾਂਬਾ ਦੇ ਸਮਰਥਨ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਣੇ ਸਮੁੱਚੀ ਲੀਡਰਸ਼ਿਪ ਮੌਜੂਦ ਹੈ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਆਈਆਂ ਹਨ ਪਰ ਕਦੇ ਵੀ ਕਿਸੇ ਔਰਤ ਖ਼ਿਲਾਫ਼ ਇਸ ਤਰ੍ਹਾਂ ਦਾ ਕੇਸ ਦਰਜ ਨਹੀਂ ਕੀਤਾ ਗਿਆ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅਲਕਾ ਲਾਂਬਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ, ਜਿਸ ਨੂੰ ਕਾਂਗਰਸ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਵੀ ਰੋਪੜ ਪ੍ਰਦਰਸ਼ਨ ‘ਚ ਪਹੁੰਚ ਗਏ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਸਵੇਰੇ ਅਲਕਾ ਲਾਂਬਾ ਨੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ ਕਿ ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ… ਝੂਠੇ ਕੇਸਾਂ ਤੋਂ ਨਹੀਂ ਡਰਦੇ।
ਰੋਪੜ ਪੁਲਿਸ ਨੇ ਇਸ ਤੋਂ ਪਹਿਲਾਂ ਕਵੀ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੂੰ ਸੰਮਨ ਜਾਰੀ ਕਰਕੇ 26 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਬਾਅਦ ਵਿੱਚ ਇਸ ਤਰੀਕ ਨੂੰ ਬਦਲ ਕੇ 27 ਅਪ੍ਰੈਲ ਕਰ ਦਿੱਤਾ ਗਿਆ। ਕੁਮਾਰ ਵਿਸ਼ਾਵਸ ਨੇ ਇਸ ਦਰਜ ਕੀਤੇ ਮਾਮਲੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।