ਦਿੱਲੀ ਤੋਂ ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਥਾਣੇ ਵਿਚ ਪੇਸ਼ ਹੋਣ ਲਈ ਪਹੁੰਚੀ। ਇਸ ਮੌਕੇ ਪੰਜਾਬ ਪੁਲਿਸ ਕਾਂਗਰਸੀਆਂ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਲੋਕ ਉਥੇ ਪਹੁੰਚੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉੁਨ੍ਹਾਂ ਨਾਲ ਗਏ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਜਾਂਚ ਵਿਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਸ ਦੀ ਫਾਈਲ ਹਾਈਕੋਰਟ ਗਈ ਹੋਈ ਹੈ। 2 ਮਈ ਨੂੰ ਹਾਈਕੋਰਟ ਤੋਂ ਫਾਈਲ ਵਾਪਸ ਆਏਗੀ ਤਾਂ ਜਾਂਚ ਵਿਚ ਸ਼ਾਮਲ ਕਰ ਸਕਦੇ ਹਨ।
ਅਲਕਾ ਲਾਂਬਾ ਨੇ ਕਿਹਾ ਕਿ ਬਦਲਾਅ ਦੀ ਗੱਲ ਕਰਨ ਵਾਲੀ ਪਾਰਟੀ ਬਦਲੇ ‘ਤੇ ਉਤਰ ਆਈ ਹੈ। ਉਨ੍ਹਾਂ ਨੇ 26 ਅਪ੍ਰੈਲ ਦਾ ਸਮਾਂ ਦਿੱਤਾ ਗਿਆ ਤਾਂ ਉਹ 25 ਨੂੰ ਹੀ ਪੰਜਾਬ ਆਈ ਗਈ। ਫਿਰ ਉਨ੍ਹਾਂ ਨੂੰ ਕਿਹਾ ਗਿਆ ਕਿ 27 ਅਪ੍ਰੈਲ ਨੂੰ ਆਉਣਾ। ਅੱਜ ਉਹ ਰੋਪੜ ਥਾਣੇ ਆਈ ਤਾਂ ਉਨ੍ਹਾਂ ਦੇ ਬਿਆਨ ਨਹੀਂ ਲਿਖੇ ਗਏ। ਉਨ੍ਹਾਂ ਕਿਹਾ ਕਿ ਇੱਕ ਰਾਜ ਸਭਾ ਮੈਂਬਰ ਪੰਜਾਬ ਪੁਲਿਸ ਨੂੰ ਹੁਕਮ ਦੇ ਰਿਹਾ ਹੈ। ਆਮ ਆਦਮੀ ਪਾਰਟੀ ਦਿੱਲੀ ਦੀ ਧੀ ਨੂੰ ਪੰਜਾਬ ਖਿਚ ਲਿਆਈ ਪਰ ਮੈਂ ਡਰਨ ਵਾਲੀ ਨਹੀਂ ਹਾਂ। ਕਾਨੂੰਨ ਦਾ ਸਨਮਾਨ ਕਰਦੀ ਹਾਂ। ਮੇਰੀ ਲੜਾਈ ਜਾਰੀ ਰਹੇਗੀ।
ਅਲਕਾ ਲਾਂਬਾ ਨੇ ਕਿਹਾ ਕਿ ਉਨ੍ਹਾਂ ਨੂੰ 2 ਘੰਟੇ ਤੱਕ ਐੱਸਐੱਸਪੀ ਆਫਿਸ ਵਿਚ ਬਿਠਾਇਆ ਫਿਰ ਥਾਣੇ ਵਿਚ ਜਾ ਕੇ ਹਾਜ਼ਰੀ ਲਗਾਉਣ ਨੂੰ ਕਿਹਾ। ਉਥੇ ਗਏ ਤਾਂ ਪੁਲਿਸ ਵਾਲਿਆਂ ਨੇ ਕਿਹਾ ਕਿ ਫਾਈਲ ਨਹੀਂ ਹੈ ਇਸ ਲਈ ਕਿਤੇ ਸਾਈਨ ਵੀ ਨਹੀਂ ਕਰਾਏ ਗਏ। ਕਾਂਗਰਸੀਆਂ ਨੇ ਪੁਲਿਸ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮਿੰਨੀ ਸਕੱਤਰੇਤ ਦੇ ਗੇਟ ‘ਤੇ ਚੜ੍ਹ ਕੇ ਮਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਵੜਿੰਗ ਨੇ ਕਿਹਾ ਕਿ ਇਸ ਤਰ੍ਹਾਂ ਇੱਕ ਧੀ ਜਾਂ ਨੂੰਹ ਨੂੰ ਬੇਵਜ੍ਹਾ ਥਾਣੇ ਬੁਲਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਸੀਂ ਆਖਰੀ ਸਮੇਂ ਤੱਕ ਲੜਾਂਗੇ।
ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਪਰ ਕਦੇ ਕਿਸੇ ਮਹਿਲਾ ‘ਤੇ ਕੇਸ ਦਰਜ ਨਹੀਂ ਕੀਤਾ ਗਿਆ। ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਅਲਕਾ ਲਾਂਬਾ ਨੂੰ ਨਿਸ਼ਾਨਾ ਬਣਾਇਆ ਜਿਸ ਨੂੰ ਕਾਂਗਰਸ ਕਦੇ ਬਰਦਾਸ਼ਤ ਨਹੀਂ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: