ਫਿਰੋਜ਼ਪੁਰ ਦਿਹਾਤੀ ਤੋਂ AAP ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅੱਜ ਪਾਰਟੀ ਦੀ ਉਮੀਦਵਾਰੀ ਅਤੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧੀ ਪਾਰਟੀ ਨੂੰ ਇੱਕ ਪੱਤਰ ਰਾਹੀਂ ਜਾਣੂ ਕਰਵਾਇਆ ਹੈ। ਆਸ਼ੂ ਬਾਂਗੜ ਦੇ ਅਸਤੀਫੇ ਤੋਂ ਬਾਅਦ ਸਾਬਕਾ ‘ਆਪ’ ਐੱਮ. ਐੱਲ. ਏ. ਤੇ ਪੰਜਾਬ ਕਾਂਗਰਸ ਮੀਡੀਆ ਇੰਚਾਰਜ ਅਲਕਾ ਲਾਂਬਾ ਨੇ AAP ‘ਤੇ ਤਿੱਖਾ ਹਮਲਾ ਬੋਲਿਆ ਹੈ।
ਲਾਂਬਾ ਨੇ ਕਿਹਾ ਕਿ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਨੇ ਆਸ਼ੂ ਬਾਂਗੜ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਤੇ ਨਾਲ ਹੀ ਪਾਰਟੀ ਉਤੇ ਗੰਭੀਰ ਇਲਜ਼ਾਮ ਵੀ ਲਗਾਏ। ਲਾਂਬਾ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਤੋਂ ਦਿੱਲੀ ਦੇ ਵਿਧਾਇਕ ਰਾਘਵ ਚੱਢਾ ‘ਤੇ ਵੀ ਟਿਕਟਾਂ ਨੂੰ ਵੇਚਣ ਦੇ ਦੋਸ਼ ਲਗਾਏ ਜਾ ਚੁੱਕੇ ਹਨ ਤੇ ਸੰਨ 2017 ਵਿਚ ਸਾਂਸਦ ਸੰਜੇ ਸਿੰਘ, ਦੁਰਗੇਸ਼ ਪਾਠਕ ਉਤੇ ਵੀ ਗੰਭੀਰ ਦੋਸ਼ ਲੱਗ ਚੁੱਕੇ ਹਨ ਤੇ ਜਿਨ੍ਹਾਂ ਨੇ ਦੁਬਾਰਾ 5 ਸਾਲਾਂ ਵਿਚ ਆਪਣੀ ਸ਼ਕਲ ਤੱਕ ਨਹੀਂ ਦਿਖਾਈ। ਲਾਂਬਾ ਨੇ ਕਿਹਾ ਕਿ ਆਸ਼ੂ ਬਾਂਗੜ ਨੇ ‘ਆਪ’ ਉਤੇ ਇਲਜ਼ਾਮ ਲਗਾਇਆ ਹੈ ਕਿ ਪਾਰਟੀ ਦਿੱਲੀ ਤੋਂ ਪੰਜਾਬ ਦੇ ਸੰਗਠਨ ਨੂੰ ਚਲਾਉਣਾ ਚਾਹੁੰਦੀ ਹੈ, ਜੋ ਕਿ ਉਸ ਨੂੰ ਮਨਜ਼ੂਰ ਨਹੀਂ ਹੈ, ਇਸ ਲਈ ਮੈਂ ਅਸਤੀਫਾ ਦੇ ਰਿਹਾ ਹਾਂ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਅਲਕਾ ਲਾਂਬਾ ਨੇ ਕਿਹਾ ਕਿ ਇਹ ਤਾਂ ਸਾਰਿਆਂ ਨੂੰ ਪਤਾ ਹੈ ਕਿ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਦਿਲੀ ਤੋਂ ਪੰਜਾਬ ਲਈ ਸਾਰੇ ਫੈਸਲੇ ਲਏ ਜਾਣ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਵੇ ਤੇ ਸਰਕਾਰ ਨੂੰ ਆਪਣੀਆਂ ਉਂਗਲੀਆਂ ‘ਤੇ ਨਚਾਈਏ ਤੇ ਦਿੱਲੀ ਦਾ ਏਜੰਡਾ ਪੰਜਾਬ ਉੁਤੇ ਥੋਪਿਆ ਜਾਵੇ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਮੀਡੀਆ ਇੰਚਾਰਜ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਹੋਰ ਉਮੀਦਵਾਰ ਵੀ ਜਲਦ ਹੀ ਪਾਰਟੀ ਨੂੰ ਅਲਵਿਦਾ ਕਹਿ ਜਾਣਗੇ। ਆਸ਼ੂ ਬਾਂਗੜ ਨੇ ‘ਆਪ’ ਦੀਆਂ ਗਲਤ ਚਾਲਾਂ ਨੂੰ ਬੇਨਕਾਬ ਕੀਤਾ ਹੈ ਅਤੇ ਅਸੀਂ ਕਾਂਗਰਸ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕਰਦੇ ਹਾਂ।