ਕਾਂਗਰਸੀ ਆਗੂ ਅਲਕਾ ਲਾਂਬਾ ਦੀ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਉਨ੍ਹਾਂ ਨੇ ਰੋਪੜ ਵਿਚ ਦਰਜ ਡਰੱਗ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਕਵੀ ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਹੈ। ਹਾਈਕੋਰਟ ਨੇ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਕੁਮਾਰ ਨੇ ਵੀ ਕੇਸ ਖਾਰਜ ਕਰਨ ਦੀ ਮੰਗ ਕੀਤੀ ਹੈ ਜਿਸ ‘ਤੇ ਸੁਣਵਾਈ ਚੱਲਦੀ ਰਹੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਲਕਾ ਲਾਂਬਾ ਰੋਪੜ ਸਦਰ ਥਾਣੇ ਵਿਚ ਪਹੁੰਚੀ ਸੀ ਜਿਥੇ ਉੁਨ੍ਹਾਂ ਖਿਲਾਫ ਕੇਸ ਦਰਜ ਹੈ। ਕਾਂਗਰਸ ਸੂਬਾ ਪ੍ਰਧਾਨ ਵੜਿੰਗ ਦੇ ਨਾਲ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਨੇ ਰੋਪੜ ਵਿਚ ਪ੍ਰਦਰਸ਼ਨ ਕੀਤਾ ਸੀ। ਜਦੋਂ ਅਲਕਾ ਲਾਂਬਾ ਪੁਲਿਸ ਥਾਣੇ ਪਹੁੰਚੇ ਸਨ ਤਾਂ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਕਿਹਾ ਕਿ ਕੇਸ ਦੀ ਫਾਈਲ ਹਾਈਕੋਰਟ ਵਿਚ ਗਈ ਹੈ। ਉਦੋਂ ਹਾਈਕੋਰਟ ਵਿਚ ਕੁਮਾਰ ਦੀ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਸੀ।
ਪੰਜਾਬ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਦਾ ਇਕ ਇੰਟਰਵਿਊ ਵਾਇਰਲ ਹੋਇਆ ਸੀ ਜਿਸ ਵਿਚ ਉਨ੍ਹਾਂ ਨੇ ਕੇਜਰੀਵਾਲ ‘ਤੇ ਵੱਖਵਾਦੀ ਤਾਕਤਾਂ ਤੋਂ ਨਜ਼ਦੀਕੀ ਦਾ ਦੋਸ਼ ਲਗਾਇਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਨੇ ਖਾਲਿਸਤਾਨ ਸਮਰਥਕਾਂ ਨਾਲ ਮੀਟਿੰਗ ਕੀਤੀ। ਕੁਮਾਰ ਦੀ ਗੱਲ ਨੂੰ ਅਲਕਾ ਲਾਂਬਾ ਨੇ ਵੀ ਸਹੀ ਕਰਾਰ ਦਿੰਦੇ ਹੋਏ ਸੋਸ਼ਲ ਮੀਡੀਆ ‘ਤੇ ਬਿਆਨ ਦਿੱਤੇ। ਇਸੇ ਲਈ ‘ਆਪ’ ਸਮਰਥਕਾਂ ਨੇ ਰੋਪੜ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ।
ਵੀਡੀਓ ਲਈ ਕਲਿੱਕ ਕਰੋ -: