ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਸਰਕਾਰ ਦੀ ਪੂਰੀ ਤਰ੍ਹਾਂ ਤੋਂ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਕਿਸਾਨ ਅੰਦੋਲਨ ਖਤਮ ਹੋ ਜਾਵੇ। ਇਸ ਲਈ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। ਸੂਤਰਾਂ ਤੋਂ ਮਿਲੀ ਖਬਰ ਮੁਤਾਬਕ, ਕਿਸਾਨ ਆਗੂ ਯੁੱਧਵੀਰ ਸਿੰਘ, ਜੋ 5 ਮੈਂਬਰੀ ਕਮੇਟੀ ਦਾ ਹਿੱਸਾ ਹਨ, ਨੂੰ ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਨੇਤਾ ਅਮਿਤ ਸ਼ਾਹ ਦਾ ਫੋਨ ਆਇਆ ਹੈ ਕਿ ਕਿਸਾਨਾਂ ‘ਤੇ ਦਰਜ ਸਾਰੇ ਕੇਸਾਂ ਨੂੰ ਰੱਦ ਕਰ ਦਿੱਤਾ ਜਾਵੇਗਾ।
ਕੇਂਦਰ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸਾਨ ਆਗੂ ਜਲਦ ਤੋਂ ਜਲਦ ਆਪਣੇ ਘਰਾਂ ਨੂੰ ਵਾਪਸ ਪਰਤ ਜਾਣ। ਇਸੇ ਲਈ ਹਰ ਸੰਭਵ ਯਤਨ ਸਰਕਾਰ ਵੱਲੋਂ ਕਿਸਾਨਾਂ ਨੂੰ ਮਨਾਉਣ ਦਾ ਕੀਤਾ ਜਾ ਰਿਹਾ ਹੈ। ਸਭ ਤੋਂ ਪਹਿਲਾਂ 3 ਖੇਤੀ ਕਾਨੂੰਨ ਰੱਦ ਕੀਤੇ ਗਏ। ਇਸ ਤੋਂ ਬਾਅਦ MSP ‘ਤੇ ਕਾਨੂੰਨੀ ਗਾਰੰਟੀ ਬਣਾਉਣ ਲਈ 5 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਅਤੇ ਹੁਣ ਆਖਿਰ ਵਿਚ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਰੱਦ ਕਰਨ ਦੀ ਪੇਸ਼ਕਸ਼ ਰੱਖੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ 26 ਜਨਵਰੀ ਨੂੰ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਗਏ ਸਨ। ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਜਦੋਂ ਕਿ ਚੋਣਾਂ ਨੇੜੇ ਹਨ ਤਾਂ ਆਪਣਾ ਅਕਸ ਸੁਧਾਰਨ ਲਈ ਪਾਰਟੀ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ।