ਚੰਡੀਗੜ੍ਹ ਵਿੱਚ ਹੁਣ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹਣ ਜਾ ਰਹੇ ਹਨ। ਸਿੱਖਿਆ ਸਕੱਤਰ ਵੱਲੋਂ ਇਸ ਸੰਬੰਧੀ ਇੱਕ ਪ੍ਰਸਤਾਵ ਸਿੱਖਿਆ ਵਿਭਾਗ ਨੂੰ ਭੇਜਿਆ ਗਿਆ ਸੀ, ਜਿਸ ਵਿੱਚ ਨਰਸਰੀ ਤੋਂ ਉਪਰ ਦੀਆਂ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਮੰਗੀ ਗਈ ਸੀ, ਜਿਸ ਦੇ ਚੱਲਦਿਆਂ ਵਿਭਾਗ ਨੇ 18 ਅਕਤੂਬਰ ਤੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹੁਣ ਇਹ ਪ੍ਰਸਤਾਵ ਨੂੰ ਪ੍ਰਸ਼ਾਸਕ ਕੋਲ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹੁਣ ਤੱਕ ਯੂਟੀ ਵਿੱਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹੀ ਸਕੂਲ ਖੋਲ੍ਹੇ ਗਏ ਹਨ ਤੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।
ਪਰ ਹੁਣ ਇਹ ਵਿਦਿਆਰਥੀ ਵੀ ਸਕੂਲ ਜਾ ਕੇ ਆਪਣੀ ਪੜ੍ਹਾਈ ਕਰ ਸਕਣਗੇ। ਇਸ ਦੌਰਾਨ ਬੱਚਿਆਂ ਲਈ ਕੋਰੋਨਾ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ ਅਤੇ ਸਕੂਲ ਭੇਜਣ ਲਈ ਮਾਪਿਆਂ ਦੀ ਸਹਿਮਤੀ ਵੀ ਲਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ-
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਹਾਲਾਂਕਿ ਮਾਪੇ ਪੂਰੀ ਤਰ੍ਹਾਂ ਵੈਕਸੀਨੇਸ਼ਨ ਹੋਣ ਤੱਕ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ। ਕਿਉਂਕਿ ਕੋਰੋਨਾ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ। ਭਾਵੇਂ ਵੱਡੀ ਗਿਣਤੀ ਵਿੱਚ ਅਬਾਦੀ ਦੀ ਕੋਰੋਨਾ ਵੈਕਸੀਨੇਸ਼ਨ ਹੋ ਚੁੱਕਾ ਹੈ ਪਰ ਬੱਚੇ ਅਜੇ ਵੀ ਇਸ ਮਹਾਮਾਰੀ ਤੋਂ ਸੁਰੱਖਿਅਤ ਨਹੀਂ।
ਇਹ ਵੀ ਪੜ੍ਹੋ : ਪਿੰਡ ਚੱਠਾ ਪਹੁੰਚੀ ਸ਼ਹੀਦ ਮਨਦੀਪ ਸਿੰਘ ਦੀ ਦੇਹ, ਵਿਦੇਸ਼ੋਂ ਭੁੱਬਾਂ ਮਾਰ ਰੌਂਦਾ ਆਇਆ ਛੋਟਾ ਭਰਾ (ਤਸਵੀਰਾਂ)
ਦੂਜੇ ਪਾਸੇ ਛੋਟੀਆਂ ਜਮਾਤਾਂ ਦੇ ਬੱਚੇ ਕੋਰੋਨਾ ਨਿਯਮਾਂ ਜਿਵੇਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ, ਵਾਰ-ਵਾਰ ਹੱਥ ਧੌਣਾ ਆਦਿ, ਦੀ ਵੀ ਪੂਰੀ ਤਰ੍ਹਾਂ ਪਾਲਣਾ ਨਹੀਂ ਕਰ ਸਕਦੇ। ਇਸ ਕਰਕੇ ਵਧੇਰੇ ਮਾਪੇ ਅਜੇ ਵੀ ਛੋਟੇ ਬੱਚਿਆਂ ਦੀ ਆਨਲਾਈਨ ਪੜ੍ਹਾਈ ਦੇ ਹੀ ਹੱਕ ਵਿੱਚ ਹਨ।