ਲਖੀਮਪੁਰ ਹਿੰਸਾ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਦੀ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਦੇ ਤਿਕੋਨੀਆ ਵਿਚ ਹੋਈ ਹਿੰਸਾ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਮਤਲਬ ਆਸ਼ੀਸ਼ ਮਿਸ਼ਰਾ ਨੂੰ ਹੁਣ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ। ਮੰਨਿਆ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦਿੱਤੀ ਜਾ ਸਕਦੀ ਹੈ ਪਰ ਅਜਿਹਾ ਨਹੀਂ ਹੋਇਆ।
ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਹਾਈਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਲਖੀਮਪੁਰ ਮਾਮਲੇ ਵਿਚ 4 ਕਿਸਾਨ ਮਰੇ। ਦੋਸ਼ੀ ਦੀ ਗੱਡੀ ਉਥੇ ਮੌਜੂਦ ਸੀ। ਇਹ ਸਭ ਤੋਂ ਵੱਡਾ ਤਥ ਹੈ। ਇਹ ਮਾਮਲਾ ਘੋਰ ਅਪਰਾਧ ਦੀ ਸ਼੍ਰੇਣੀ ਵਿਚ ਆਉਂਦਾ ਹੈ। ਆਸ਼ੀਸ਼ ਮਿਸ਼ਰਾ ਵੱਲੋਂ ਸੀਨੀਅਰ ਵਕੀਲ ਗੋਪਾਲ ਚਤੁਰਵੇਦੀ, ਪੀੜਤਾਂ ਵੱਲੋਂ ਕਮਲਜੀਤ ਰਾਖੜਾ, ਸੂਬਾ ਸਰਕਾਰ ਵੱਲੋਂ AAG ਵਿਨੋਦ ਸ਼ਾਹੀ ਮੌਜੂਦ ਸਨ।
ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਪੰਜਾਬੀ ਗਾਇਕ, ਇੰਟੈਲੀਜੈਂਸ ਬਿਊਰੋ ਨੂੰ ਮਿਲੀ ਇਨਪੁਟ
ਇਸ ਤੋਂ ਪਹਿਲਾਂ ਇਸ ਮਾਮਲੇ ਵਿਚ 15 ਜੁਲਾਈ ਨੂੰ ਸੁਣਵਾਈ ਹੋਈ ਸੀ ਜਦੋਂ ਅਦਾਲਤ ਨੇ ਆਪਣੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਪਰ ਮੰਗਲਵਾਰ ਨੂੰ ਹਾਈਕੋਰਟ ਨੇ ਆਸ਼ੀਸ਼ ਮਿਸ਼ਰਰਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਤੇ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਵਿਚ ਭੇਜ ਦਿੱਤਾ। ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ। ਆਸ਼ੀਸ਼ ਮਿਸ਼ਰਾ ਦੇ ਵਕੀਲਾਂ ਨੇ ਉਨ੍ਹਾਂ ਨੂੰ ਜ਼ਮਾਨਤ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਹੀਂ ਸੁਣੀਆਂ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਹਾਲਾਂਕਿ ਇਸ ਮਾਮਲੇ ‘ਤੇ ਅਜੇ ਤੱਕ ਆਸ਼ੀਸ਼ ਮਿਸ਼ਰਾ ਦੇ ਵਕੀਲਾਂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਵਕੀਲ ਇਕ ਵਾਰ ਫਿਰ ਤੋਂ ਕੋਰਟ ਵਿਚ ਰਿਵਿਊ ਐਪਲੀਕੇਸ਼ਨ ਪਾ ਸਕਦੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੋਨੀਆ ਵਿਚ ਹੋਈ ਹਿੰਸਾ ਵਿਚ ਚਾਰ ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ ਤੇ ਇਸ ਮਾਮਲੇ ਵਿਚ ਆਸ਼ੀਸ਼ ਮੁੱਖ ਦੋਸ਼ੀ ਹੈ।