ਪਾਕਿਸਤਾਨ ਵਿੱਚ ਸਿਆਸਤਦਾਨ ਵੀ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋ ਰਹੇ ਹਨ। ਇੱਥੇ ਪੰਜਾਬ ਸੂਬੇ ਦੀ ਇੱਕ ਮਹਿਲਾ ਆਗੂ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਇਸ ਮਹਿਲਾ ਆਗੂ ਦਾ ਨਾਂ ਸਾਨੀਆ ਆਸ਼ਿਕ ਹੈ।
ਉਹ ਤਕਸ਼ਿਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਸਾਨੀਆ ਨੇ 26 ਅਕਤੂਬਰ ਨੂੰ ਸਰਕਾਰ ਅਤੇ ਕੇਂਦਰੀ ਜਾਂਚ ਏਜੰਸੀ ਕੋਲ ਵੀਡੀਓ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ। ਲੰਬੀ ਜਾਂਚ ਤੋਂ ਬਾਅਦ ਪੁਲਿਸ ਨੇ ਵੀਡੀਓ ਲੀਕ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਏਜੰਸੀ ਨੇ ਅਜੇ ਤੱਕ ਇਸ ਮਾਮਲੇ ‘ਚ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
26 ਅਕਤੂਬਰ ਨੂੰ ਸਾਨੀਆ ਆਸ਼ਿਕ ਨੇ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ‘ਚ ਇਸ ਦੀ ਕਾਪੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਗਈ।
ਸਾਨੀਆ ਦਾ ਦੋਸ਼ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਦਿਨਾਂ ਤੋਂ ਇਕ ਅਸ਼ਲੀਲ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ‘ਚ ਨਜ਼ਰ ਆ ਰਹੀ ਔਰਤ ਉਸ ਵਰਗੀ ਲੱਗ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ ਨਜ਼ਰ ਆ ਰਹੀ ਔਰਤ ਸਾਨੀਆ ਆਸ਼ਿਕ ਹੈ। ਵਿਧਾਇਕ ਨੇ ਇਸ ਬਾਰੇ ਇਮਰਾਨ ਖਾਨ ਦੀ ਕੇਂਦਰ ਸਰਕਾਰ ਨੂੰ ਵੀ ਸ਼ਿਕਾਇਤ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਸ਼ਿਕਾਇਤ ਤੋਂ ਬਾਅਦ ਪੰਜਾਬ ਸੂਬੇ ਦੀ ਪੁਲਿਸ ਅਤੇ ਐਫਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰੀਬ ਤਿੰਨ ਹਫ਼ਤਿਆਂ ਤੱਕ ਚੱਲੀ ਜਾਂਚ ਤੋਂ ਬਾਅਦ ਐਫਆਈਏ ਨੇ ਲਾਹੌਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਵਾਲੀ ਗੱਲ ਹੈ ਕਿ ਪੁਲਿਸ ਨੇ ਉਸ ਦੀ ਪਛਾਣ ਨਹੀਂ ਦੱਸੀ। ਇਹ ਵੀ ਨਹੀਂ ਦੱਸਿਆ ਗਿਆ ਕਿ ਵੀਡੀਓ ‘ਚ ਨਜ਼ਰ ਆ ਰਹੀ ਔਰਤ ਸਾਨੀਆ ਆਸ਼ਿਕ ਹੈ ਜਾਂ ਕੋਈ ਹੋਰ। ਵਿਅਕਤੀ ਦੀ ਗ੍ਰਿਫਤਾਰੀ ਦੀ ਹੀ ਜਾਣਕਾਰੀ ਦਿੱਤੀ ਗਈ ਹੈ।
ਏਜੰਸੀ ਨੇ ਕਿਹਾ ਕਿ ਅਸੀਂ ਨਵੀਂ ਐਫਆਈਆਰ ਦਰਜ ਕੀਤੀ ਹੈ। ਇਸ ਵਿਅਕਤੀ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਨੀਆ ਆਸ਼ਿਕ ਨੂੰ ਧਮਕੀਆਂ ਅਤੇ ਪ੍ਰੇਸ਼ਾਨ ਕਰਨ ਦੇ ਮਾਮਲੇ ਦੀ ਵੀ ਜਾਂਚ ਹੋਵੇਗੀ।
ਇਹ ਵੀ ਪੜ੍ਹੋ : ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਹੋਵੇਗੀ ਛੁੱਟੀ, ਇਕਜੁੱਟ ਹੋਏ 42 ਕੌਂਸਲਰ
ਇੱਕ ਪਾਕਿਸਤਾਨੀ ਅਖਬਾਰ ਨਾਲ ਗੱਲਬਾਤ ‘ਚ ਸਾਨੀਆ ਨੇ ਕਿਹਾ- ਕੁਝ ਲੋਕਾਂ ਨੇ ਮੇਰਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਹੈ। ਇਸ ਤੋਂ ਇਲਾਵਾ ਮੇਰੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਹੋਈਆਂ ਹਨ। ਉਦੋਂ ਤੋਂ ਮੈਨੂੰ ਧਮਕੀ ਭਰੇ ਫੋਨ ਆ ਰਹੇ ਹਨ।
ਸਾਨੀਆ ਆਸ਼ਿਕ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਦੀ ਮੈਂਬਰ ਹੈ। ਉਹ ਪੰਜਾਬ ਸੂਬੇ ਦੇ ਤਕਸ਼ਸ਼ਿਲਾ ਵਿਧਾਨ ਸਭਾ ਹਲਕੇ ਦੇ ਸੂਬਾਈ (ਐਮਪੀਏ) ਦਾ ਮੈਂਬਰ ਹੈ। ਉਨ੍ਹਾਂ ਨੂੰ ਵਿਧਾਇਕ ਕਿਹਾ ਜਾ ਸਕਦਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦੀ ਬੇਹੱਦ ਕਰੀਬੀ ਮੰਨੀ ਜਾਂਦੀ ਹੈ। ਇਮਰਾਨ ਸਰਕਾਰ ਨੂੰ ਉਹ ਕਈ ਮੁੱਦਿਆਂ ‘ਤੇ ਘੇਰਦੀ ਰਹੀ ਹੈ।