ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਚੋਣਾਂ ਦੌਰਾਨ ਵੋਟਰਾਂ ਨਾਲ ਕੀਤਾ ਆਪਣਾ ਪਹਿਲਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਨੇ ਇੱਕ ਸਿਰਫ਼ ਇੱਕ ਰੁਪਿਆ ਤਨਖਾਹ ਲੈਣ ਅਤੇ ਪੈਨਸ਼ਨ ਛੱਡਣ ਦਾ ਫੈਸਲਾ ਕੀਤਾ ਹੈ। ਜਸਵੰਤ ਸਿੰਘ ਨੇ ਕਿਹਾ ਕਿ ਜਦੋਂ ਮੈਨੂੰ ਟਿਕਟ ਮਿਲੀ ਤਾਂ ਮੈਂ ਐਲਾਨ ਕੀਤਾ ਸੀ ਕਿ ਮੈਂ ਸਿਰਫ 1 ਰੁਪਏ ਤਨਖਾਹ ਲਵਾਂਗਾ ਅਤੇ ਕੋਈ ਪੈਨਸ਼ਨ ਨਹੀਂ ਲਵਾਂਗਾ ਤੇ ਅੱਜ ਮੈਂ ਆਪਣਾ ਉਹ ਵਾਅਦਾ ਪੂਰਾ ਕਰ ਦਿੱਤਾ ਹੈ।
‘ਆਪ’ ਵਿਧਾਇਕ ਜਸਵੰਤ ਸਿੰਘ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਵਿੱਚ ਤੁਰੰਤ ਸੁਧਾਰ ਚਾਹੁੰਦੇ ਹਨ। ਉਹ ਆਉਣ ਵਾਲੇ ਮਹੀਨਿਆਂ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਵਪਾਰਕ ਤੇ ਸਮਾਜਿਕ ਕੰਮਾਂ ਨਾਲ ਜੁੜਿਆ ਹੋਣ ਕਾਰਕੇ ਮੈਂ ਵੋਟਰਾਂ ਤੱਕ ਆਸਾਨੀ ਨਾਲ ਪਹੁੰਚ ਜਾਂਦਾ ਹੈ ਤੇ ਜ਼ਿਆਦਾਤਰ ਵੋਟਰਾਂ ਨੂੰ ਨਿੱਜੀ ਤੌਰ ‘ਤੇ ਜਾਣਦਾ ਹਾਂ ਤੇ ।
ਉਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਵੋਟਰਾਂ ਨਾਲ ਕੋਈ ਵੱਡੇ-ਵੱਡੇ ਵਾਅਦੇ ਨਹੀਂ ਕੀਤੇ ਸਨ। ਜਸਵੰਤ ਸਿੰਘ ਨੇ ਸਿਰਫ ਉਹ ਚੋਣ ਵਾਅਦੇ ਹੀ ਕੀਤੇ ਸਨ ਜਿਨ੍ਹਾਂ ਨੂੰ ਉਹ ਪੂਰਾ ਕਰ ਸਕਦੇ ਸੀ। ਜਸਵੰਤ ਸਿੰਘ ਨੇ ਕਿਹਾ ਕਿ ‘ਮੈਂ ਵੋਟਰਾਂ ਦੀ ਸੇਵਾ ਕਰਨ ਲਈ ਰਾਜਨੀਤੀ ਕਰਦਾ ਹਾਂ ਨਾ ਕਿ ਵੋਟਰਾਂ ਨੂੰ ਮੂਰਖ ਬਣਾਉਣ ਵਾਲੇ ਹੋਰ ਪਾਰਟੀਆਂ ਦੇ ਉਮੀਦਵਾਰਾਂ ਵਾਂਗ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ‘ਚ ਗੈਂਗਸਟਰ ਯੋਧਾ ਗ੍ਰਿਫਤਾਰ
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ 44294 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਅਮ੍ਰਿਤਸਰ ਦੇ ਸਿਮਰਜੀਤ ਸਿੰਘ ਮਾਨ ਨੂੰ 5909 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।