ਪਟਿਆਲਾ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਤਨੀ ਪ੍ਰਨੀਤ ਨਾਲ ਸ਼ਰਮਾ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਦੋ ਦਿਨ ਬਾਅਦ, ਬੁੱਧਵਾਰ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਕੇ ਕੇ ਸ਼ਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਉਹ ਕੈਪਟਨ ਦੀ ਸਰਕਾਰ ਵਿਚ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਵੀ ਚੇਅਰਮੈਨ ਰਹੇ।
ਕੈਪਟਨ ਦੇ ਅਸਤੀਫਾ ਦੇਣ ਤੋਂ ਬਾਅਦ ਨਵੀਂ ਸਰਕਾਰ ਨੇ ਆਉਂਦੀਆਂ ਹੀ ਅੰਮ੍ਰਿਤਸਰ ਵਿਚ ਕੈਪਟਨ ਸਮਰਥਕ ਚੇਅਰਮੈਨ ਨੂੰ ਹਟਾ ਦਿੱਤਾ ਸੀ ਪਰ ਕੈਪਟਨ ਦੇ ਜੱਦੀ ਸ਼ਹਿਰ ਪਟਿਆਲਾ ਨਾਲ ਸਬੰਧਤ ਕੇ. ਕੇ. ਸ਼ਰਮਾ ਨੂੰ ਹਟਾਉਣ ਵਿਚ ਲਗਭਗ 2 ਮਹੀਨੇ ਲਗਾ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਤਵਿੰਦਰ ਸਿੰਘ ਪੀਆਰਟੀਸੀ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਸ਼ਰਮਾ ਨੇ ਕਿਹਾ ਕਿ ਮੈਂ ਇਸ ਗੱਲ ਤੋਂ ਬਿਲਕੁਲ ਵੀ ਦੁਖੀ ਨਹੀਂ ਹਾਂ, ਕਿਉਂਕਿ ਮੈਂ ਕੈਪਟਨ ਅਮਰਿੰਦਰ ਦਾ ਕੱਟੜ ਵਫ਼ਾਦਾਰ ਹਾਂ, ਜਿਨ੍ਹਾਂ ਨੇ ਮੈਨੂੰ 2003 ਵਿੱਚ ਪਟਿਆਲਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਸੀ। ਅੱਜ ਕੱਲ੍ਹ ਇੱਕ ਸਥਿਰ ਸਰਕਾਰ ਦੇਣ ਦੀ ਬਜਾਏ ਕਾਂਗਰਸੀਆਂ ਨੂੰ ਬਿਨਾਂ ਕਿਸੇ ਵਿਚਾਰ ਦੇ ਮੁੱਖ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ। ਮੈਨੂੰ ਸਿਰਫ਼ ਇਸ ਲਈ ਹਟਾਇਆ ਗਿਆ ਹੈ ਕਿਉਂਕਿ ਮੈਂ ਪਿਛਲੇ ਮੁੱਖ ਮੰਤਰੀ ਦੇ ਕਰੀਬੀ ਹਾਂ।