ਅੰਬਾਲਾ STF ਨੇ ਬਿਸ਼ਨੋਈ ਗੈਂਗ ਦੇ 2 ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ 2 ਪਿਸਤੌਲ ਅਤੇ ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਬਿਸ਼ਨੋਈ ਗੈਂਗ ਨਾਲ ਸਬੰਧਤ ਇਨ੍ਹਾਂ ਬਦਮਾਸ਼ਾਂ ਦੀ ਪਛਾਣ ਸਾਹਿਲ ਖਰੋੜ ਉਰਫ਼ ਪ੍ਰਜਾਪਤੀ ਅਤੇ ਕ੍ਰਿਸ਼ਨ ਕੁਮਾਰ ਉਰਫ਼ ਲਵਲੀ ਰਾਜਪੂਤ ਉਰਫ਼ ਲੱਬੂ ਵਾਸੀ ਸ਼ਾਹਬਾਦ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ‘ਚ ਬਦਮਾਸ਼ਾਂ ਨੇ ਕਈ ਅਹਿਮ ਖੁਲਾਸੇ ਕੀਤੇ ਹਨ।
ਦੱਸ ਦੇਈਏ ਕਿ ਗੈਂਗਸਟਰ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ‘ਆਪ’ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੱਖਣ ਸਿੰਘ ਲਬਾਣਾ ਤੋਂ 50 ਲੱਖ ਦੀ ਫਿਰੌਤੀ ਮੰਗੀ ਅਤੇ ਨਾ ਦੇਣ ‘ਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਦੋਵਾਂ ਬਦਮਾਸ਼ਾਂ ਨੇ 27 ਅਪ੍ਰੈਲ ਨੂੰ ‘ਆਪ’ ਆਗੂ ਲਬਾਣਾ ਦੇ ਘਰ ‘ਤੇ ਗੋਲੀਬਾਰੀ ਕੀਤੀ ਸੀ। STF ਨੇ ਕੁਰੂਕਸ਼ੇਤਰ ਇਲਾਕੇ ਤੋਂ ਸਾਹਿਲ ਖਰੋੜ ਉਰਫ਼ ਪ੍ਰਜਾਪਤੀ ਅਤੇ ਕ੍ਰਿਸ਼ਨ ਕੁਮਾਰ ਉਰਫ਼ ਲਵਲੀ ਰਾਜਪੂਤ ਉਰਫ਼ ਲੱਬੂ ਵਾਸੀ ਮਾਜਰੀ ਮੁਹੱਲਾ ਸ਼ਾਹਾਬਾਦ ਨੂੰ ਗ੍ਰਿਫ਼ਤਾਰ ਕੀਤਾ ਹੈ।
STF ਦੇ DIG ਸਿਮਰਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਬਦਮਾਸ਼ਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਬਿਆਨਾਂ ਅਨੁਸਾਰ ਦੋਵੇਂ ਗੈਂਗਸਟਰ ਕੋਈ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਬਦਮਾਸ਼ ਯਮੁਨਾਨਗਰ ਦੇ ਸ਼ਰਾਬ ਠੇਕੇਦਾਰ ਅਤੇ ਪੰਚਕੂਲਾ ਦੇ ਮਾਈਨਿੰਗ ਠੇਕੇਦਾਰ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ : ਰਿਸ਼ਵਤਖੋਰਾਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, RTA ਦਫ਼ਤਰ ਦੇ ਕਲਰਕ ਤੇ ਸਹਾਇਕ ਨੂੰ ਰੰਗੇ ਹੱਥੀਂ ਕੀਤਾ ਕਾਬੂ
DIG ਸਿਮਰਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਬਦਮਾਸ਼ਾਂ ਖ਼ਿਲਾਫ਼ ਸੈਕਟਰ-9 ਥਾਣੇ ਵਿੱਚ ਧਾਰਾ 285, 307,384,387,427,506,34 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਬਦਮਾਸ਼ਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ। DIG ਮੁਤਾਬਕ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: