ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਕਾਲਾਝਾਰ ਟੋਲ ਪਲਾਜ਼ਾ ‘ਤੇ ਅੱਜ ਦੁਪਹਿਰ ਇਕ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਐਂਬੂਲੈਂਸ ਬੇਕਾਬੂ ਹੋ ਕੇ ਟੋਲ ਪਲਾਜ਼ਾ ਨਾਲ ਟਕਰਾ ਗਈ। ਹਾਦਸੇ ਵਿੱਚ ਐਂਬੂਲੈਂਸ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਜਦੋਂਕਿ ਉਸ ਦੇ ਨਾਲ ਬੈਠੇ ਯੂਨੀਵਰਸਿਟੀ ਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ।
ਇਸ ਭਿਆਨਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਾਝਾਰ ਥਾਣਾ ਇੰਚਾਰਜ ASI ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ 1.30 ਵਜੇ ਦੇ ਦਰਮਿਆਨ ਵਾਪਰਿਆ ਹੈ। ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਕੋਲ ਪਟਿਆਲਾ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫਤਾਰ ਐਂਬੂਲੈਂਸ ਟੋਲ ਪਲਾਜ਼ਾ ਨੂੰ ਪਾਰ ਕਰਦੇ ਸਮੇਂ ਅਚਾਨਕ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਸੁਦਾਗਰ ਸਿੰਘ ਵਾਸੀ ਬਾਬਾ ਫ਼ਰੀਦ ਯੂਨੀਵਰਸਿਟੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਖੇਡ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜ਼ਬਰ-ਜਿਨਾਹ, ਪੋਸਕੋ ਐਕਟ ਤਹਿਤ ਮਾਮਲਾ ਦਰਜ
ASI ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ‘ਚ ਯੂਨੀਵਰਸਿਟੀ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਨਰਿੰਦਰਪਾਲ ਸਿੰਘ ਵਾਸੀ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਐਂਬੂਲੈਂਸ ਸਵਾਰ ਚੰਡੀਗੜ੍ਹ ਯੂਨੀਵਰਸਿਟੀ ਦੇ ਕਿਸੇ ਕੰਮ ਲਈ ਗਏ ਸਨ ਅਤੇ ਵਾਪਸ ਪਰਤਦੇ ਸਮੇਂ ਇਹ ਘਟਨਾ ਵਾਪਰ ਗਈ।
ਵੀਡੀਓ ਲਈ ਕਲਿੱਕ ਕਰੋ -: