ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ, ਪਰ ਘੱਟ ਟੈਸਟਿੰਗ ਹੋਣ ‘ਤੇ ਕੇਂਦਰ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਪੰਜਾਬ ਸਰਕਾਰ ਸਣੇ 13 ਸੂਬਆਂ ਨੂੰ ਚਿੱਠੀ ਲਿਖ ਕੇ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ।
ਸਿਹਤ ਮੰਤਰਾਲੇ ਨੇ ਪੰਜਾਬ ਤੋਂ ਇਲਾਵਾ ਗੋਆ, ਜੰਮੂ-ਕਸ਼ਮੀਰ, ਕੇਰਲ, ਲੱਦਾਖ, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਬੰਗਾਲ, ਰਾਜਸਥਾਨ ਅਤੇ ਸਿੱਕਿਮ ਨੂੰ ਵੀ ਚਿੱਠੀ ਲਿਖੀ ਹੈ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 52 ਨਵੇਂ ਕੇਸ ਮਿਲੇ ਹਨ। ਪਿਛਲੇ ਸੱਤ ਦਿਨਾਂ ਵਿੱਚ ਲਾਗ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 198 ਨਵੇਂ ਮਾਮਲੇ ਪਾਏ ਗਏ ਹਨ।
ਇਨਫੈਕਸ਼ਨ ਦੀ ਦਰ ਵੀ 0.10 ਫੀਸਦੀ ਵਧੀ ਹੈ। ਐਕਟਿਵ ਕੇਸਾਂ ਦੀ ਗਿਣਤੀ ਵੀ 300 ਤੱਕ ਪਹੁੰਚ ਗਈ ਹੈ। ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਨੇ ਕਈ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਦਾ ਹਵਾਲਾ ਦਿੰਦੇ ਹੋਏ ਭੂਸ਼ਣ ਨੇ ਚਿੱਠੀ ਵਿੱਚ ਕਿਹਾ ਕਿ ਘੱਟ ਹੋ ਰਹੀ ਟੈਸਟਿੰਗ ਸਮਾਜ ਵਿੱਚ ਫੈਲਣ ਵਾਲੀ ਅਸਲ ਲਾਗ ਨੂੰ ਕਮਜ਼ੋਰ ਕਰ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਸਮੇਂ ਪੰਜਾਬ ਵਿੱਚ ਰੋਜ਼ਾਨਾ ਔਸਤਨ 20 ਹਜ਼ਾਰ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜਦੋਂਕਿ ਇੱਕ ਮਹੀਨਾ ਪਹਿਲਾਂ ਸੂਬੇ ਵਿੱਚ 40 ਤੋਂ 50 ਹਜ਼ਾਰ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਸਨ। ਟੈਸਟਾਂ ਦੀ ਦਰ ਵਿੱਚ ਕਮੀ ‘ਤੇ ਚਿੰਤਾ ਜ਼ਾਹਰ ਕਰਦਿਆਂ ਸਿਹਤ ਸਕੱਤਰ ਨੇ ਟੈਸਟਾਂ ਦੀ ਗਿਣਤੀ ਵਧਾਉਣ, ਤਾਪਮਾਨ ਡਿੱਗਣ ਅਤੇ ਪ੍ਰਦੂਸ਼ਣ ਵਧਣ ‘ਤੇ ਸਰਕਾਰ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਮੇਅਰ ਬਿੱਟੂ ਦੇ ਅਸਤੀਫੇ ਨੂੰ ਲੈ ਕੇ ਘਮਾਸਾਨ, ਕੈਪਟਨ ਤੇ ਬ੍ਰਹਮ ਮਹਿੰਦਰਾ ਆਹਮੋ-ਸਾਹਮਣੇ
ਦੂਜੇ ਪਾਸੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਈ ਜ਼ਿਲ੍ਹਿਆਂ ਵਿੱਚ ਸੰਕਰਮਣ ਦੀ ਦਰ ਜ਼ੀਰੋ ਤੱਕ ਪਹੁੰਚ ਗਈ ਹੈ। ਇਨਫੈਕਸ਼ਨ ਦੀ ਘਟਦੀ ਦਰ ਕਰਕੇ ਟੈਸਟਿੰਗ ਦੀ ਦਰ ਘਟਾਈ ਗਈ ਸੀ। ਹਾਲਾਂਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।