ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਸਕਿਓਰਿਟੀ ਵਿੱਚ ਕਟੌਤੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਇਸੇ ਵਿਚਾਲੇ ਸੀ.ਐੱਮ. ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ। ਹਾਲਾਂਕਿ ਪਾਰਟੀ ਦੇ ਦੇਵੇਂ ਨੇਤਾਵਾਂ ਵਿਚਾਲੇ ਹੋਈ ਮੀਟਿੰਗ ਨੂੰ ਆਮ ਦੱਸਿਆ।
ਹਾਲਾਂਕਿ ਮੂਸੇਵਾਲਾ ਕਤਲਕਾਂਡ ਮਗਰੋਂ ਸੀ.ਐੱਮ. ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਇਹ ਮੀਟਿੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਦਾ ਅਸਰ ਸੰਗਰੂਰ ਜ਼ਿਮਨੀ ਚੋਣਾਂ ‘ਤੇ ਵੀ ਪੈ ਸਕਦਾ ਹੈ।
ਲੋਕ ਸਭਾ ਜ਼ਿਮਨੀ ਚੋਣਾਂ ਸੰਗਰੂਰ ਲਈ ਸਾਰੀਆਂ ਪਾਰਟੀਆਂ ਕਾਫੀ ਗੰਭੀਰ ਨਜ਼ਰ ਆ ਰਹੀਆਂ ਹਨ। ਹਾਲਾਂਕਿ ਪਹਿਲਾਂ ਇਥੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਹੀ ਲੱਗ ਰਹੀ ਸੀ ਪਰ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਹੁਣ ਇਥੇ ਹਾਲਾਤ ਬਦਲ ਸਕਦੇ ਹਨ। ਸਕਿਓਰਿਟੀ ਘਟਾਉਣ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਇਸ ਵੇਲੇ ਮਾਨ ਸਰਕਾਰ ਲਈ ਕਾਫੀ ਗੁੱਸਾ ਭੜਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਥੇ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਦੇ 424 ਵੀ.ਆਈ.ਪੀ. ਲੋਕਾਂ ਦੀ ਸੁਰੱਖਿਆ ਘਟਾਉਣ ਤੇ ਵਾਪਸ ਲੈਣ ਦੇ ਫੈਸਲੇ ‘ਤੇ ਵੀ ਰੋਕ ਲਾ ਦਿੱਤੀ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਤਾਰ ਮਾਨ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਹ ਸਥਿਤੀ ਨੂੰ ਲੈ ਕੇ ਵੀ ਸੀ.ਐੱਮ. ਭਗਵੰਤ ਮਾਨ ਤੇ ਕੇਜਰੀਵਾਲ ਵਿਚਾਲੇ ਚਰਚਾ ਦਾ ਮੁੱਦਾ ਹੋ ਸਕਦਾ ਹੈ।