ਦੇਸ਼ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਸਰਕਾਰ ਅਲਰਟ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਸਾਢੇ 4 ਵਜੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਬੈਠਕ ਕਰਨਗੇ। ਇਸ ਦੌਰਾਨ ਉਹ ਕੋਵਿਡ ਹਾਲਾਤਾਂ ‘ਤੇ ਚਰਚਾ ਕਰਨਗੇ ਤੇ ਅਹਿਮ ਫੈਸਲੇ ਲੈਣਗੇ।
ਬੀਤੇ ਦਿਨੀਂ ਦੇਸ਼ ਵਿਚ ਡੇਢ ਲੱਖ ਤੋਂ ਜ਼ਿਆਦਾ ਸੰਕਰਮਿਤ ਮਿਲਣ ਨਾਲ ਚਿੰਤਾ ਵਧ ਗਈ ਹੈ। ਹਾਲਾਂਕਿ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਦੀ ਰੋਕਥਾਮ ਲਈ ਕਈ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ ਪਰ ਸੰਕਰਮ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਸਗੋਂ ਵਧਦਾ ਜਾ ਰਿਹਾ ਹੈ।
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1,59,632 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 40,863 ਲੋਕ ਠੀਕ ਹੋ ਚੁੱਕੇ ਹਨ ਤੇ 327 ਮੌਤਾਂ ਹੋਈਆਂ ਹਨ। ਇਸ ਸਮੇਂ ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲੇ 5,90,611 ਹੈ ਜਦੋਂ ਕਿ ਕੁੱਲ 3,44,53,603 ਲੋਕ ਪੂਰੀ ਤਰ੍ਹਾਂ ਤੋਂ ਠੀਕ ਹੋ ਚੁੱਕੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਦੇਸ਼ ਵਿੱਚ 1,41,986 ਮਾਮਲੇ ਸਾਹਮਣੇ ਆਏ ਸਨ। ਦਿੱਲੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 20,181 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੱਤ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਸੰਕਰਮਣ ਦੀ ਦਰ ਵਧ ਕੇ 19.60 ਫ਼ੀਸਦੀ ਹੋ ਗਈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਵਿੱਚ ਦਿੱਤੀ ਗਈ ਹੈ। ਅੰਕੜਿਆਂ ਅਨੁਸਾਰ, ਇੱਕ ਦਿਨ ਪਹਿਲਾਂ 1,02,965 ਕੋਵਿਡ ਟੈਸਟ ਕੀਤੇ ਗਏ ਸਨ।
PM ਮੋਦੀ ਨੇ ਇਸ ਤੋਂ ਪਹਿਲਾਂ 22 ਦਸੰਬਰ ਨੂੰ ਦੇਸ਼ ਵਿਚ ਕੋਰੋਨਾ ਦੇ ਓਮੀਕ੍ਰਾਨ ਵੈਰੀਐਂਟ ਨੂੰ ਲੈ ਕੇ ਅਫਸਰਾਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਸੀ। ਲਗਭਗ ਇੱਕ ਘੰਟੇ ਚੱਲੀ ਇਸ ਮੀਟਿੰਗ ਵਿਚ ਹੈਲਥ ਮਨਿਸਟਰੀ ਸਣੇ ਕਈ ਵਿਭਾਗਾਂ ਦੇ ਅਫਸਰ ਸ਼ਾਮਲ ਸਨ। PM ਨੇ ਅਫਸਰਾਂ ਨੂੰ ਦਵਾਈ ਤੇ ਆਕਸੀਜਨ ਦਾ ਸਟਾਕ ਵਧਾਉਣ ਦੇ ਨਿਰਦੇਸ਼ ਦਿੱਤੇ ਸਨ ਤੇ ਨਾਲ ਹੀ ਟੈਸਟਿੰਗ ਤੇ ਟ੍ਰੇਸਿੰਗ ਵਧਾ ਕੇ ਹੈਲਥ ਇੰਫ੍ਰਾਸਟ੍ਰਕਚਰ ਬੇਹਤਰ ਕਰਨ ਉਤੇ ਵੀ ਜ਼ੋਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਕਾਂਗਰਸ ‘ਚ ਸ਼ਾਮਿਲ ਹੋਣ ਦੀ ਚਰਚਾ, ਜਲਦ ਹੋ ਸਕਦੈ ਰਸਮੀ ਐਲਾਨ
ਇਨ੍ਹਾਂ ਵਿੱਚ 79,946 RT-PCR ਸ਼ਾਮਲ ਹਨ ਜਦਕਿ ਬਾਕੀ ਰੈਪਿਡ ਐਂਟੀਜੇਨ ਟੈਸਟ ਹਨ। ਹਸਪਤਾਲਾਂ ਵਿੱਚ ਲਗਭਗ 1,586 ਮਰੀਜ਼ ਦਾਖਲ ਹਨ। ਇਨ੍ਹਾਂ ‘ਚੋਂ 375 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ। ਇਨ੍ਹਾਂ 375 ਮਰੀਜ਼ਾਂ ਵਿੱਚੋਂ 27 ਵੈਂਟੀਲੇਟਰ ‘ਤੇ ਹਨ। ਦਿੱਲੀ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 48,178 ਹੈ। ਇਨ੍ਹਾਂ ਵਿੱਚੋਂ 25,909 ਹੋਮ ਆਈਸੋਲੇਸ਼ਨ ਵਿੱਚ ਹਨ।