ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਵਿਚ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ ਹੈ। ਹੁਣ ਜਿਹੜੇ ਵੀ ਭਗਤ ਦਰਸ਼ਨ ਲਈ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਕੋਵਿਡ ਟੈਸਟ ਜਾਂਚ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਜਿਨ੍ਹਾਂ ਸ਼ਰਧਾਲੂਆਂ ਕੋਲ ਕੋਵਿਡ-19 ਦੀ ਨੈਗੇਟਿਵ ਰਿਪੋਰਟ ਹੋਵੇਗੀ, ਉਨ੍ਹਾਂ ਨੂੰ ਹੀ ਮੰਦਰ ਦੇ ਅੰਦਰ ਜਾਣ ਦਿੱਤਾ ਜਾਵੇਗਾ। ਜਿਨ੍ਹਾਂ ਲੋਕਾਂ ‘ਚ ਕੋਵਿਡ-19 ਨਾਲ ਜੁੜਿਆ ਕੋਈ ਵੀ ਲੱਛਣ ਦਿਖਾਈ ਦੇਵੇਗਾ, ਉਨ੍ਹਾਂ ਨੂੰ ਦਰਸ਼ਨ ਕਰਨ ਤੋਂ ਰੋਕ ਦਿੱਤਾ ਜਾਵੇਗਾ। ਇਹ ਫੈਸਲਾ ਕੋਰੋਨਾ ਦੇ ਫਿਰ ਤੋਂ ਵਧਦੇ ਕੇਸਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਸ਼ਨੀਵਾਰ ਨੂੰ 48 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜੀਟਿਵ ਪਾਏ ਗਏ ਸਨ। ਕੱਟੜਾ ਸਮੇਤ ਹੋਰਨਾਂ ਥਾਵਾਂ ’ਤੇ ਸ਼ਰਧਾਲੂਆਂ ਦੀ ਜਾਂਚ ਜਾਰੀ ਹੈ, ਪਰ ਹੁਣ ਇਹ ਸ਼ਰਤ ਵੀ ਲਾਗੂ ਕਰ ਦਿੱਤੀ ਗਈ ਹੈ।