ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਲਈ ਅੱਜ ਅੰਮ੍ਰਿਤਸਰ ਪਹੁੰਚੇ ਹਨ। ਮੈਂਬਰ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਹਰੇਕ ਰਾਜ ਦੇ ਦੋ ਸੀਨੀਅਰ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ/ਪ੍ਰਸ਼ਾਸਕ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਉਣ ਦੀ ਮੰਗ ਕਰ ਸਕਦੇ ਹਨ।
ਜਾਣਕਾਰੀ ਮੁਤਾਬਕ ਇਹ ਮੀਟਿੰਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗ੍ਰਹਿ ਮੰਤਰਾਲੇ ਦੇ ਅੰਤਰਰਾਜੀ ਕੌਂਸਲ ਸਕੱਤਰੇਤ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ, ਜੰਮੂ ਅਤੇ ਕਸ਼ਮੀਰ, ਚੰਡੀਗੜ੍ਹ ਅਤੇ ਲੱਦਾਖ ਦੇ ਮੁੱਖ ਮੰਤਰੀ ਅਤੇ ਦੋ ਸੀਨੀਅਰ ਮੰਤਰੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ, ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਸ਼ਾਹ ਨਾਲ ਉੱਤਰੀ ਭਾਰਤ ਦੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਮੰਤਰੀਆਂ ਨਾਲ ਭਖਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਮੁੱਦਿਆਂ ‘ਤੇ ਵੀ ਚਰਚਾ ਹੋਵੇਗੀ, ਜਿਨ੍ਹਾਂ ਕਾਰਨ ਗੁਆਂਢੀ ਰਾਜਾਂ ਪ੍ਰਤੀ ਨਫਰਤ ਵਧ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਚੰਡੀਗੜ੍ਹ ਦੀ ਮੰਗ ਕਰ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਸ਼ਿਸ਼ ਰਹੇਗੀ ਕਿ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਇਆ ਜਾਵੇ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਉਨ੍ਹਾਂ ਦੇ ਸੂਬੇ ਵਿੱਚ ਹੀ ਬਣਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਕਾਲਜਾਂ ਨਾਲ ਮਾਨਤਾ ਦੇਣ ਵਰਗੇ ਮੁੱਦੇ ਵੀ ਵਿਚਾਰੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: