ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਦਾਅਵੇ ਨੂੰ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟੀਐੱਮਸੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦੇਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ ਕਰਨਾ ਸਾਬਤ ਹੋਇਆ ਤਾਂ ਉਹ ਅਸਤੀਫਾ ਦੇ ਦੇਵੇਗੀ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪਿਛਲੇ ਹਫਤੇ ਤ੍ਰਿਣਮੂਲ ਕਾਂਗਰਸ ਦਾ ਰਾਸ਼ਟਰੀ ਪਾਰਟੀ ਦਾ ਦਰਜਾ ਰੱਦ ਕਰ ਦਿੱਤਾ ਸੀ।
ਬੀਤੇ ਦਿਨੀਂ ਭਾਜਪਾ ਨੇਤਾ ਸੁਵੇਂਦੁ ਅਧਿਕਾਰੀ ਨੇ ਹੁਗਲੀ ਜ਼ਿਲ੍ਹੇ ਦੇ ਸਿੰਗੂਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਟੀਐੱਮਸੀ ਦਾ ਰਾਸ਼ਟਰੀ ਪਾਰਟੀ ਦਾ ਦਰਜਾ ਰੱਦ ਕੀਤੇ ਜਾਣ ਦੇ ਬਾਅਦ ਮਮਤਾ ਬੈਨਰਜੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ। ਅਧਿਕਾਰੀ ਨੇ ਦਾਅਵਾ ਕੀਤਾ ਕਿ ੈਬਨਰਜੀ ਨੇ ਕਮਿਸ਼ਨ ਦੇ ਫੈਸਲੇ ਨੂੰ ਰੱਦ ਕਰਨ ਦੀ ਸ਼ਾਹ ਨੂੰ ਅਪੀਲ ਕੀਤੀ ਸੀ। ਸੁਵੇਂਦੁ ਅਧਿਕਾਰੀ ਦੇ ਇਸ ਦਾਅਵੇ ਦੇ ਬਾਅਦ ਤੋਂ ਪੱਛਮੀ ਬੰਗਾਲ ਦੀ ਸਿਆਸਤ ਗਰਮਾ ਗਈ ਹੈ। ਦੂਜੇ ਪਾਸੇ ਟੀਐੱਮਸੀ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਸਾਰੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅਤੀਕ-ਅਸ਼ਰਫ ਹੱਤਿਆਕਾਂਡ ‘ਚ 5 ਪੁਲਿਸ ਮੁਲਾਜ਼ਮ ਸਸਪੈਂਡ, 3 ਸ਼ੂਟਰਾਂ ਨੂੰ 4 ਦਿਨ ਦੀ ਪੁਲਿਸ ਰਿਮਾਂਡ
ਮਮਤਾ ਬਨਰਜੀ ਨੇ ਇਨ੍ਹਾਂ ਦੋਸ਼ਾਂ ਦਾ ਜ਼ੋਰਦਾਰ ਖੰਡਨ ਕਰਦੇ ਹੋਏ ਕਿਹਾ ਕਿ ਜੇਕਰ ਸਾਬਤ ਹੋ ਗਿਆ ਕਿ ਮੈਂ ਟੀਐੱਮਸੀ ਦੀ ਰਾਸ਼ਟਰੀ ਪਾਰਟੀ ਦੀ ਸਥਿਤੀ ‘ਤੇ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ ਤਾਂ ਮੈਂ ਅਸਤੀਫਾ ਦੇ ਦੇਵਾਂਗੀ। ਬਨਰਜੀ ਨੇ ਦਾਅਵਾ ਕੀਤਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ 200 ਸੀਟਾਂ ਦਾ ਅੰਕੜਾ ਪਾਰ ਨਹੀਂ ਕਰ ਸਕੇਗੀ। ਉਨ੍ਹਾਂ ਨੇ ਆਪਣੀ ਪਾਰਟੀ ਦੇ ਨਾਂ ਨੂੰ ਲੈ ਕੇ ਸਾਫ ਕਰ ਦਿੱਤਾ ਕਿ ਪੋਲ ਪੈਨਲ ਦੇ ਰਾਸ਼ਟਰੀ ਦਰਜੇ ਨੂੰ ਰੱਦ ਕਰਨ ਦੇ ਫੈਸਲੇ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਦਾ ਨਾਂ ਅਖਿਲ ਭਾਰਤੀ ਤ੍ਰਿਣਮੂਲ ਕਾਂਗਰਸ ਹੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: