ਪੰਜਾਬ ‘ਚ ਮੰਡੀ ਗੋਬਿੰਦਗੜ੍ਹ ਦੇ ਕੁੱਕੜ ਮਾਜਰਾ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ ਗਿਆ। ਗੈਸ ਲੀਕ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ। ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੀਆਂ ਤਿੰਨ ਗੱਡੀਆਂ ਮੌਕੇ ਤੇ ਪਹੁੰਚੀ।
ਉਨ੍ਹਾਂ ਤੁਰੰਤ ਹਰਕਤ ਵਿੱਚ ਆਉਂਦਿਆਂ ਸਿਲੰਡਰ ਵਿੱਚੋਂ ਲੀਕ ਹੋ ਰਹੀ ਗੈਸ ਨੂੰ ਬੰਦ ਕਰਵਾਇਆ। ਬਚਾਅ ਟੀਮ ‘ਚ ਸ਼ਾਮਲ ਕੌਂਸਲ ਦੇ ਤਿੰਨ ਮੈਂਬਰ ਅਤੇ ਇੱਕ ਫਾਇਰ ਬ੍ਰਿਗੇਡ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਇਨ੍ਹਾਂ ਵਿੱਚ ਜਸਕੀਰਤ ਸਿੰਘ ਫਾਇਰਮੈਨ, ਤਰਲੋਚਨ ਸਿੰਘ ਡਰਾਈਵਰ, ਸੁਖਵਿੰਦਰ ਸਿੰਘ ਅਤੇ ਰੋਹਿਤ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ : ਗੰਗੋਤਰੀ-ਯਮੁਨੋਤਰੀ ਤੇ ਬਦਰੀਨਾਥ ਹਾਈਵੇਅ ਬੰਦ, ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ
ਮੌਕੇ ‘ਤੇ ਪਹੁੰਚੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਨਗਰ ਕੌਾਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਸੂਚਨਾ ਮਿਲਦਿਆਂ ਹੀ ਉਹ ਬਚਾਅ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਸਿਲੰਡਰ ‘ਚੋਂ ਅਮੋਨੀਆ ਗੈਸ ਲੀਕ ਹੋਣ ‘ਤੇ ਕਾਬੂ ਪਾ ਲਿਆ ਗਿਆ। ਇਸ ਤੋਂ ਬਾਅਦ ਸਿਲੰਡਰ ਨੂੰ ਟੋਆ ਪੁੱਟ ਕੇ ਦੱਬਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: