ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੇ ਸੂਬੇ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੀ ਨਾਪਾਕ ਹਰਕਤ: BSF ਨੇ ਗੁਬਾਰੇ ‘ਚੋਂ 3 ਕਿਲੋ ਹੈਰੋਇਨ ਕੀਤੀ ਜ਼ਬਤ
ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਕਰੀਬ 2 ਵਜੇ ਪੁਲਿਸ ਅੱਗੇ ਸਰੰਡਰ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਅੱਜ ਦੁਪਹਿਰ ਤੱਕ ਇੰਟਰਨੈਟ ਸੇਵਾਵਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























