Amritsar at forefront of : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਉਸ ਵਿਚ ਵੀ ਅੰਮ੍ਰਿਤਸਰ ਸਭ ਤੋਂ ਮੂਹਰਲੇ ਨੰਬਰ ’ਤੇ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਵਧ ਰਹੇ ਹਨ ਜਿਸ ‘ਤੇ ਹੁਣ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਅੱਜ ਇੱਕ ਵਾਰ ਅੰਮ੍ਰਿਤਸਰ ਵਾਸੀਆਂ ਨੂੰ ਸਿਹਤ ਦਾ ਖਿਆਲ ਰੱਖਣ ਦੀ ਬੇਨਤੀ ਕੀਤੀ ਜਾਵੇਗੀ। ਇਸ ਤੋਂ ਬਾਅਦ ਵੀ ਜੇਕਰ ਲੋਕ ਨਹੀਂ ਸਮਝਣਗੇ ਤਾਂ ਮਜਬੂਰ ਹੋ ਪ੍ਰਸ਼ਾਸਨ ਵੱਲੋਂ ਫਿਰ ਸਖ਼ਤੀ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਲਗਾਤਾਰ ਜੋ ਕੇਸ ਵਧੇ ਹਨ ਇਸ ਸਬੰਧੀ ਹੁਣ ਅੰਮ੍ਰਿਤਸਰ ਵਿੱਚ ਰੋਜ਼ਾਨਾ ਟੈਸਟਿੰਗ ਵਧਾਈ ਜਾ ਰਹੀ ਹੈ। ਖ਼ਾਸਕਰ ਅੰਦਰੂਨੀ ਸ਼ਹਿਰ ਦੇ ਖੇਤਰਾਂ ਵਿੱਚ ਜ਼ਿਆਦਾ ਟੈਸਟਿੰਗ ਕੀਤੀ ਜਾਵੇਗੀ ਤਾਂ ਕਿ ਕੋਰੋਨਾ ਦੇ ਕੇਸਾਂ ਦਾ ਜ਼ਿਆਦਾ ਤੋਂ ਜ਼ਿਆਦਾ ਪਤਾ ਲਗਾਇਆ ਜਾ ਸਕੇ।
ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵਧ 500 ਤੋਂ ਵਧ ਮਾਮਲੇ ਹੋ ਗਏ ਹਨ, ਜੋਕਿ ਸੂਬੇ ਵਿਚ ਕਿਸੇ ਵੀ ਜ਼ਿਲੇ ਤੋਂ ਸਭ ਤੋਂ ਵੱਧ ਹਨ। ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 2650 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਦੇਸ਼ ਵਿਚ ਪੰਜਾਬ ਸੂਬੇ ਵਿਚ ਕੋਰੋਨਾ ਦਾ ਰਿਕਵਰੀ ਰੇਟ ਸਭ ਤੋਂ ਵੱਧ ਹੈ। ਜਿਥੇ ਹੁਣ ਤੱਕ 2142 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇਸ ਸਮੇਂਸੂਬੇ ਵਿਚ ਕੋਰੋਨਾ ਦੇ ਐਕਟਿਵ ਮਾਮਲੇ 470 ਤੋਂ ਵੱਧ ਹਨ। ਇਸ ਤੋਂ ਇਲਾਵਾ 54 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ।