ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ। ਜੀ-20 ਸੰਮੇਲਨ ਦੇ ਸਬੰਧ ਵਿਚ ਅਤੇ ਵਿਦੇਸ਼ੀ ਡੈਲੀਗੇਟਾਂ ਦੀ ਆਵਾਜਾਈ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਪਰ ਦੱਸ ਦੇਈਏ ਇਹ ਨੋ-ਫਲਾਈ ਜ਼ੋਨ ਭਾਰਤ ਅਤੇ ਵਿਦੇਸ਼ ਤੋਂ ਆਉਣ ਵਾਲੇ ਜਹਾਜ਼ਾਂ ਲਈ ਨਹੀਂ ਸਗੋਂ ਡਰੋਨ ਅਤੇ ਮਾਨਵ ਰਹਿਤ ਜਹਾਜ਼ਾਂ ਲਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਹ ਹੁਕਮ 21 ਮਾਰਚ ਤੱਕ ਜਾਰੀ ਕੀਤੇ ਹਨ।
ਦੱਸ ਦੇਈਏ ਕਿ ਜੀ-20 ਕਾਨਫਰੰਸ ਤਹਿਤ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ 17 ਮਾਰਚ ਤੱਕ ਸਿੱਖਿਆ ਵਿਸ਼ਿਆਂ ’ਤੇ ਮੀਟਿੰਗਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਮਜ਼ਦੂਰ ਵਿਸ਼ਿਆਂ ‘ਤੇ 19-20 ਮਾਰਚ ਨੂੰ ਮੀਟਿੰਗਾਂ ਹੋਣਗੀਆਂ। ਇਨ੍ਹਾਂ ਮੀਟਿੰਗਾਂ ਦਾ ਦੌਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਡਰੋਨ ਅਤੇ ਮਾਨਵ ਰਹਿਤ ਜਹਾਜ਼ਾਂ ਦੀ ਉਡਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਦੇ CM ਨਾਲ ਅੱਜ ਰਾਜਪਾਲ ਦੀ ਮੀਟਿੰਗ, ਮੈਟਰੋ ਪ੍ਰੋਜੈਕਟ ਸਬੰਧੀ ਹੋ ਸਕਦੀ ਹੈ ਚਰਚਾ
ਜੀ-20 ਦੁਨੀਆ ਦੇ 20 ਦੇਸ਼ਾਂ ਦਾ ਸਮੂਹ ਹੈ। ਜਿਸ ਵਿੱਚ ਜੀ-20 ਗਰੁੱਪ ਵਿੱਚ ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ ਅਤੇ ਯੂਰਪੀਅਨ ਯੂਨੀਅਨ ਦੇ ਰਾਸ਼ਟਰ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: