ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਦੀ ਹਵਾ ਕਾਰਨ ਦਮ ਘੁੱਟ ਰਿਹਾ ਹੈ। ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7454 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 13% ਕੇਸ ਸਿਰਫ ਅੰਮ੍ਰਿਤਸਰ ਦੇ ਹਨ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ ਵਿੱਚ ਅੱਗਜ਼ਨੀ ਦੇ 5359 ਮਾਮਲੇ ਸਾਹਮਣੇ ਆਏ ਹਨ।
ਅਕਤੂਬਰ 2023 ਦੇ ਅੰਕੜਿਆਂ ਅਨੁਸਾਰ ਪਰਾਲੀ ਸਾੜਨ ਦੀਆਂ 993 ਘਟਨਾਵਾਂ ਨਾਲ ਅੰਮ੍ਰਿਤਸਰ ਪਹਿਲੇ ਨੰਬਰ ‘ਤੇ ਹੈ। ਅਕਤੂਬਰ ਵਿੱਚ ਆਏ ਰਿਪੋਰਟ ਵਿੱਚੋਂ 13.32% ਕੇਸ ਇਕੱਲੇ ਅੰਮ੍ਰਿਤਸਰ ‘ਤੋਂ ਹਨ। ਜਦੋਂ ਕਿ ਸੰਗਰੂਰ 957 ਕੇਸਾਂ ਨਾਲ ਦੂਜੇ ਅਤੇ ਤਰਨਤਾਰਨ 928 ਮਾਮਲਿਆਂ ਨਾਲ ਤੀਜੇ ਨੰਬਰ ’ਤੇ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ 784 ਅਤੇ ਪਟਿਆਲਾ ਵਿੱਚ 726 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹੋਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 500 ਤੋਂ ਵੀ ਘੱਟ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣ ‘ਤੇ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
ਅਕਤੂਬਰ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 50% ਘੱਟ ਮਾਮਲੇ ਸਾਹਮਣੇ ਆਏ ਹਨ। ਪਰ ਪਿਛਲੇ ਤਿੰਨ ਦਿਨਾਂ ਤੋਂ ਕੇਸਾਂ ਵਿੱਚ ਅਚਾਨਕ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੀਆਂ 1551 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਹੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਮਾਮਲੇ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦੇ 70% ਤੱਕ ਹਨ।
ਵੀਡੀਓ ਲਈ ਕਲਿੱਕ ਕਰੋ : –