ਸੁਧੀਰ ਸੂਰੀ ਕਤਲ ਮਾਮਲੇ ਦੀ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸੁਧੀਰ ਸੂਰੀ ਕਤਲ ਕਾਂਡ ਦੀ ਜਾਂਚ ਹੁਣ ਚਾਰ ਮੈਂਬਰੀ SIT ਦੀ ਕਮੇਟੀ ਕਰੇਗੀ, ਜੋ ਅੱਜ ਗਠਿਤ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸੇ ਦਾ ਵੀ ਰੋਲ ਆਏਗਾ ਉਸ ਦੀ ਕਾਰਵਾਈ ਕੀਤੀ ਜਾਏਗੀ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮੰਦਿਰ ਦੇ ਬਾਹਰ ਕੂੜਾ ਵਿੱਚ ਮੂਰਤੀਆਂ ਸੁੱਟਣ ਦਾ ਵਿਰੋਧ ਕਰ ਰਹੇ ਸਨ।
ਇਸ ਦੌਰਾਨ ਸੰਦੀਪ ਨਾਂ ਦੇ ਵਿਅਕਤੀ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: