ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਰਿਮਾਂਡ ਮਿਲਿਆ। ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਲਾਰੇਂਸ ਬਿਸ਼ਨੋਈ ਤੋਂ ਹੋਰ ਪੁੱਛਗਿੱਛ ਲਈ ਇਹ ਰਿਮਾਂਡ ਕੀਤਾ ਹਾਸਲ ਕੀਤਾ ਹੈ। ਇਸ ਮਾਮਲੇ ਵਿਚ ਲਾਰੈਂਸ ਪਹਿਲਾਂ 8 ਦਿਨ ਦੇ ਰਿਮਾਂਡ ‘ਤੇ ਸੀ, ਹੁਣ ਇਸ ਰਿਮਾਂਡ ਵਿੱਚ ਪੰਜ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਰਿਮਾਂਡ ਖ਼ਤਮ ਹੋਣ ‘ਤੇ ਇਸ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਹੋਣਗੇ।
ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਦੇਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਨੂੰ ਅੱਜ ਸਵੇਰੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 28 ਜੂਨ ਨੂੰ ਅੰਮ੍ਰਿਤਸਰ ਪੁਲਿਸ ਨੇ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ।
ਦੇਰ ਰਾਤ 10 ਵਜੇ ਪੁਲਿਸ ਦਾ ਕਾਫਲਾ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ। ਲਾਰੈਂਸ ਨੇ ਪੂਰੀ ਰਾਤ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਬਿਤਾਈ।
ਜ਼ਿਕਰਯੋਗ ਹੈ ਕਿ 28 ਜੂਨ ਨੂੰ ਲਾਰੈਂਸ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਪਰ ਉਸ ਨੂੰ ਅੰਮ੍ਰਿਤਸਰ ਨਹੀਂ ਰੱਖਿਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਮੁਹਾਲੀ ਸਥਿਤ STF ਦਫ਼ਤਰ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ। ਲਾਰੇਂਸ ਨੂੰ ਤਕਰੀਬਨ 7 ਦਿਨਾਂ ਤੱਕ ਉੱਥੇ ਰੱਖਿਆ ਗਿਆ ਅਤੇ ਇਸ ਦੌਰਾਨ ਪੰਜਾਬ ਪੁਲਿਸ ਸਣੇ ਸੂਬੇ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਨੇ ਉਸ ਤੋਂ ਪੁੱਛਗਿੱਛ ਕੀਤੀ।
ਵੀਡੀਓ ਲਈ ਕਲਿੱਕ ਕਰੋ -: